28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਵਾਲੇ ਦੀ ਗੁਜਰਾਤ ਵਾਸੀ ਵਜੋਂ ਹੋਈ ਪਛਾਣ

ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਜਿਸ ਨੌਜਵਾਨ ਨੇ ਹਮਲਾ ਕੀਤਾ, ਉਸ ਦੀ ਪਛਾਣ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਵਜੋਂ ਹੋਈ ਹੈ। ਸ਼ੁਰੂਆਤੀ....

Ad Position 21
No active advertisement
ਅਜੀਤ ਡੈਸਕ 20-08-2025

ਨਵੀਂ ਦਿੱਲੀ, 20 ਅਗਸਤ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਜਿਸ ਨੌਜਵਾਨ ਨੇ ਹਮਲਾ ਕੀਤਾ, ਉਸ ਦੀ ਪਛਾਣ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਵਜੋਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ’ਤੇ ਹਮਲਾ ਕਰਨ ਵਾਲਾ ਦੋਸ਼ੀ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਦੋਸ਼ੀ ਦਾ ਇਕ ਰਿਸ਼ਤੇਦਾਰ ਜੇਲ੍ਹ ਵਿਚ ਹੈ, ਜਿਸ ਦੀ ਰਿਹਾਈ ਲਈ ਉਹ ਦਿੱਲੀ ਦੇ ਮੁੱਖ ਮੰਤਰੀ ਕੋਲ ਪਟੀਸ਼ਨ ਲੈ ਕੇ ਆਇਆ ਸੀ।


ਦੱਸ ਦੇਈਏ ਕਿ ਅੱਜ ਸਵੇਰੇ ਇਕ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਉਕਤ ਨੌਜਵਾਨ ਵਲੋਂ ਹਮਲਾ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਥੱਪੜ ਮਾਰਿਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਉਪ ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ. ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਗੋਲੀਆਂ ਮਾਰ ਕੇ ਨੌਜਵਾਨ ਕੀਤਾ ਜ਼ਖ਼ਮੀ
Ad Position 24