28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਈ.ਡੀ. ਵਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਟਿਕਾਣਿਆਂ ’ਤੇ ਛਾਪੇਮਾਰੀ

ਫਗਵਾੜਾ, (ਕਪੂਰਥਲਾ), (ਹਰਜੋਤ ਸਿੰਘ ਚਾਨਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ....

Ad Position 21
No active advertisement
ਅਜੀਤ ਡੈਸਕ 20-08-2025

ਫਗਵਾੜਾ, (ਕਪੂਰਥਲਾ), (ਹਰਜੋਤ ਸਿੰਘ ਚਾਨਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ ਫਗਵਾੜਾ ਖੰਡ ਮਿੱਲ, ਵਾਹਿਦ ਦੀ ਰਿਹਾਇਸ਼ ਅਤੇ ਫਗਵਾੜਾ ਵਿਚ ਉਸ ਦੇ ਪਰਿਵਾਰ ਦੀ ਮਲਕੀਅਤ ਵਾਲੇ ਇਕ ਜਿੰਮ ’ਤੇ ਦਸਤਕ ਦਿੱਤੀ। ਵਾਹਿਦ ਪਹਿਲਾਂ ਆਪਣੇ ਐੱਨ.ਆਰ.ਆਈ. ਸਾਥੀ ਸੁਖਬੀਰ ਐਸ. ਸੰਦਲ ਨਾਲ ਖੰਡ ਮਿੱਲ ਦਾ ਸਹਿ-ਮਾਲਕ ਸੀ ਪਰ ਹੁਣ ਇਸ ਨੂੰ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਰਾਣਾ ਸ਼ੂਗਰ ਮਿੱਲ ਵਲੋਂ ਚਲਾਇਆ ਜਾ ਰਿਹਾ ਹੈ।

ਕੇਂਦਰੀ ਏਜੰਸੀ ਵਾਹਿਦ ਵਿਰੁੱਧ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਵਲੋਂ ਦੋ ਸਾਲ ਪਹਿਲਾਂ ਖੰਡ ਮਿੱਲ ਦੀ ਸਰਕਾਰੀ ਜ਼ਮੀਨ ਵੇਚਣ ਦੇ ਦੋਸ਼ ਹੇਠ ਦਰਜ ਕੀਤੇ ਗਏ ਇਕ ਕੇਸ ਦੇ ਆਧਾਰ ’ਤੇ ਕਰ ਰਹੀ ਹੈ। ਵਾਹਿਦ, ਉਸ ਦੀ ਪਤਨੀ ਰੁਪਿੰਦਰ ਕੌਰ ਅਤੇ ਪੁੱਤਰ ਸੰਦੀਪ ਸਿੰਘ ਨੂੰ ਵੀ ਉਸ ਸਮੇਂ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ। ਸਤੰਬਰ 2023 ਵਿਚ ਉਨ੍ਹਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 420, 467, 468, 471, 166 ਅਤੇ 176 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਸੀ।

ਵਾਹਿਦ ਦਾ ਅਤੀਤ ਵਿਵਾਦਿਤ ਰਿਹਾ ਹੈ। ਉਹ 2003 ਵਿਚ ਹਵਾਲਾ ਰੂਟ ਰਾਹੀਂ ਕਥਿਤ ਮਨੀ ਲਾਂਡਰਿੰਗ ਨਾਲ ਸੰਬੰਧਿਤ ਇਕ ਮਾਮਲੇ ਵਿਚ ਪਹਿਲਾਂ ਹੀ ਈ.ਡੀ. ਦੀ ਜਾਂਚ ਦੇ ਘੇਰੇ ਵਿਚ ਸੀ। ਇਹ ਮਾਮਲਾ ਉਸ ਸਮੇਂ ਵਾਹਿਦ ਦੇ ਐਨ.ਆਰ.ਆਈ. ਸਾਥੀ ਸੰਧੜ ਵਲੋਂ ਖੰਡ ਮਿੱਲ ਵਿਚ ਕੀਤੇ ਗਏ ਨਿਵੇਸ਼ ਨਾਲ ਸੰਬੰਧਿਤ ਸੀ। ਉਨ੍ਹਾਂ ਦੇ ਸਾਰੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ ਸੀ ਅਤੇ ਈ.ਡੀ. ਨੇ ਉਸ ਨੂੰ 2015 ਵਿਚ ਵੀ ਇਸੇ ਮਾਮਲੇ ਵਿਚ ਤਲਬ ਕੀਤਾ ਸੀ। ਉਸ ਸਮੇਂ ਉਹ ਮਾਰਕਫੈੱਡ ਦੇ ਚੇਅਰਪਰਸਨ ਵੀ ਸਨ।

Ad Position 22
No active advertisement
ਪਿਛਲੀ ਖ਼ਬਰ ਸ਼ੇਰਾ ਮਾਨ ਨੇ ਪੋਸਟ ਪਾ ਕੇ ਲਈ ਰਵੀ ਢਿੱਲੋਂ ਦੇ ਕਤਲ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਉਪ ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ. ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
Ad Position 24