28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਤਿੰਨ ਤੋਂ ਪੰਜ ਅਕਤੂਬਰ ਤੱਕ ਸਜਾਈ ਜਾਵੇਗੀ ‘ਗੁਰੂ ਸੀਸ ਮਾਰਗ ਯਾਤਰਾ’

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ) - ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਸਿੱਖ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਅਤੇ....

Ad Position 21
No active advertisement
ਅਜੀਤ ਡੈਸਕ 20-08-2025

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ) - ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਸਿੱਖ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਅਤੇ ਗਿਆਨ ਪ੍ਰਗਾਸ ਟਰੱਸਟ ਲੁਧਿਆਣਾ ਵਲੋਂ ਸਾਂਝੇ ਤੌਰ ’ਤੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਤੋਂ ਪੰਜ ਅਕਤੂਬਰ ਦੌਰਾਨ ਭਾਈ ਜੈਤਾ ਜੀ ਦੇ ਅਹਿਸਾਸ ਦੇ ਨਾਲ ਗੁਰੂ ਸੀਸ ਮਾਰਗ ਯਾਤਰਾ ਸਜਾਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਡਾਕਟਰ ਖੁਸ਼ਹਾਲ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਸੀਸਗੰਜ ਦਿੱਲੀ ਤੋਂ ਸੀਸਗੰਜ ਅਨੰਦਪੁਰ ਸਾਹਿਬ ਤੱਕ ਸਜਾਈ ਜਾਣ ਵਾਲੀ ਇਹ ਯਾਤਰਾ 3 ਅਕਤੂਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਤੋਂ ਆਰੰਭ ਹੋਵੇਗੀ ਅਤੇ ਜਿਨ੍ਹਾਂ ਰਸਤਿਆਂ ਤੇ ਪਿੰਡਾਂ ਤੋਂ ਭਾਈ ਜੈਤਾ ਜੀ ਗੁਰੂ ਸਾਹਿਬ ਦਾ ਪਵਿੱਤਰ ਸੀਸ ਲੈ ਕੇ ਅਨੰਦਪੁਰ ਸਾਹਿਬ ਪੁੱਜੇ ਸਨ, ਉਨ੍ਹਾਂ ਰਸਤਿਆਂ ਤੇ ਪਿੰਡਾਂ ਵਿਚੋਂ ਹੁੰਦੀ ਹੋਈ ਪੰਜ ਅਕਤੂਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਉਕਤ ਸੰਸਥਾਵਾਂ ਵਲੋਂ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ 350 ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸੰਬੰਧਿਤ ਇਤਿਹਾਸ ਨੂੰ ਦਰਸਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ ਸਮਾਗਮ : ਗੁਰਦੁਆਰਾ ਸ੍ਰੀ ਧੁਬੜੀ ਸਾਹਿਬ ਅਸਾਮ ਪੁੱਜੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਪ... ਅਗਲੀ ਖ਼ਬਰ ਉਤਰਾਖ਼ੰਡ ਦੇ ਨੌਜਵਾਨ ਦੇ ਕਤਲ ਮਾਮਲੇ ’ਚ ਪੁਸ਼ਕਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ
Ad Position 24