28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰਜਿਸਟਰਾਰ ਨੂੰ ਆਈ ਈਮੇਲ

ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ...

Ad Position 21
No active advertisement
ਅਜੀਤ ਡੈਸਕ 20-08-2025

ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ ਹਾਈ ਕੋਰਟ ਦੇ ਰਜਿਸਟਰਾਰ ਨੂੰ ਇਕ ਅਣਜਾਣ ਸ਼ਖ਼ਸ ਵਲੋਂ ਈਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਕਿ ਕੋਰਟ ਕੰਪਲੈਕਸ ਵਿਚ ਬੰਬ ਧਮਾਕਾ ਕੀਤਾ ਜਾਵੇਗਾ। ਧਮਕੀ ਵਾਲੀ ਈਮੇਲ ਮਿਲਣ ਦੇ ਤੁਰੰਤ ਬਾਅਦ ਪ੍ਰਸ਼ਾਸਨ ਨੇ ਹਾਈ ਕੋਰਟ ਇਮਾਰਤ ਦੀ ਸੁਰੱਖਿਆ ਵਧਾ ਦਿੱਤੀ ਹੈ। ਬੰਬ ਸਕੁਐਡ, ਡਾਗ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਨੇ ਕੋਰਟ ਕੰਪਲੈਕਸ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਹਾਲਾਤ ਨੂੰ ਦੇਖਦਿਆਂ ਵਕੀਲਾਂ ਅਤੇ ਸਟਾਫ ਵਿਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਭੇਜਣ ਵਾਲੇ ਈਮੇਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਧਮਕੀ ਦੀ ਪੁਸ਼ਟੀ ਨਹੀਂ ਹੋਈ ਪਰ ਸੁਰੱਖਿਆ ਦੇ ਪੱਖੋਂ ਹਾਈ ਕੋਰਟ ਦੇ ਅੰਦਰ ਤੇ ਬਾਹਰ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਬੀਰ ਸਿੰਘ 96 ਕਰੋੜੀ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁੱਜੇ ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਸਮਾਗਮ : ਗੁਰਦੁਆਰਾ ਸ੍ਰੀ ਧੁਬੜੀ ਸਾਹਿਬ ਅਸਾਮ ਪੁੱਜੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਪ...
Ad Position 24