28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਬਾਬਾ ਬਲਬੀਰ ਸਿੰਘ 96 ਕਰੋੜੀ ਨਗਰ ਕੀਰਤਨ ’ਚ ਸ਼ਾਮਿਲ ਹੋਣ ਲਈ ਔਰੰਗਾਬਾਦ ਤੋਂ ਅਸਾਮ ਪੁੱਜੇ

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ) - ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮਹਾਰਾਸਟਰ.....

Ad Position 21
No active advertisement
ਅਜੀਤ ਡੈਸਕ 20-08-2025

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ) - ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮਹਾਰਾਸਟਰ ਵਿਖੇ ਆਪਣੀ ਧਰਮ ਪ੍ਰਚਾਰ ਲਹਿਰ ਸੰਪੂਰਨ ਕਰਨ ਉਪਰੰਤ ਅੱਜ ਔਰੰਗਾਬਾਦ ਤੋਂ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਧੋਬੜੀ ਅਸਾਮ ਪੁੱਜ ਗਏ ਹਨ।


ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਧੋਬੜੀ ਸਾਹਿਬ ਅਸਾਮ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੀਕ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਵਿਚ ਸ਼ਾਮਿਲ ਹੋਣਗੇ।

ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਸਜੇ ਗੁਰਮਤਿ ਸਮਾਗਮ ਵਿਚ ਉਨ੍ਹਾਂ ਨੇ ਹਾਜ਼ਰੀ ਭਰੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਾਵਨ ਪਵਿੱਤਰ ਅਸਥਾਨ ’ਤੇ ਜਿਥੇ ਅਸੀਂ ਜੁੜ ਬੈਠੇ ਹਾਂ, ਇਥੋਂ ਹੀ ਨੌਵੇਂ ਪਾਤਸ਼ਾਹ ਜੀ ਨੇ ਸਾਂਤੀ ਦਾ ਉਪਦੇਸ਼ ਦਿੱਤਾ ਅਤੇ ਆਪਸੀ ਮਿਲਜੁਲ ਕੇ ਰਹਿਣ ਦੀ ਪ੍ਰੇਰਨਾ ਦਾ ਉਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਕੌਮ ਅੰਦਰ ਚੜਦੀਕਲਾ ਦੀ ਰੂਹ ਉਜਾਗਰ ਕਰਦੇ ਹਨ, ਸੰਗਤ ਗੁਰੂ ਜੀ ਦੇ ਦਰਸ਼ਨ ਕਰ ਕੇ ਅਸੀਸਾਂ ਦੀ ਭਾਗੀ ਬਣਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸਥਾਨ ਤੋਂ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਥਾਈ ਗੁ: ਸੀਸ ਗੰਜ ਤੀਕ ਲੈ ਕੇ ਜਾਣਾ ਇਤਿਹਾਸਿਕ ਤੇ ਯਾਦਗਾਰੀ ਫੈਸਲਾ ਹੈ।

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਸਤਲੁਜ ਦਰਿਆ ਕਿਨਾਰੇ ਵਸੇ ਪਿੰਡ ਵਾਸੀਆਂ ਨੂੰ ਮਿਲੇ ਅਗਲੀ ਖ਼ਬਰ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰਜਿਸਟਰਾਰ ਨੂੰ ਆਈ ਈਮੇਲ
Ad Position 24