26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਮੋਟਰਸਾਈਕਲ ਸਵਾਰ ਦੀ ਬੇਜ਼ੁਬਾਨ ਪਸ਼ੂ ਨਾਲ ਟੱਕਰ, ਨੌਜਵਾਨ ਦੀ ਮੌਤ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੇਜ਼ੁਬਾਨ ਪਸ਼ੂ ਮੋਟਰਸਾਈਕਲ ਵਿਚ...

Ad Position 21
No active advertisement
ਅਜੀਤ ਡੈਸਕ 20-08-2025

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੇਜ਼ੁਬਾਨ ਪਸ਼ੂ ਮੋਟਰਸਾਈਕਲ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈl ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਪਿੰਡ ਰੂੜੇਕੇ ਕਲਾਂ ਤੋਂ ਬਰਨਾਲਾ ਨੂੰ ਆ ਰਹੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਬੋਹੜ ਸਿੰਘ (24) ਪੁੱਤਰ ਗੋਰਾ ਸਿੰਘ ਜਾ ਰਿਹਾ ਸੀ l ਜਦੋਂ ਹੰਡਿਆਇਆ ਨੇੜੇ ਪੁੱਜਾ ਤਾਂ ਇਕ ਬੇਜ਼ੁਬਾਨ ਪਸ਼ੂ ਨਾਲ ਟਕਰਾਉਣ ਨਾਲ ਮੌਤ ਹੋ ਗਈ l ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖਿਆ ਗਿਆ l ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਗੋਰਾ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕੀਤੀ ਹੈl 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਮੂਹ ਵਿਭਾਗਾਂ 'ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤਾਇਨਾਤੀਆਂ ਦੇ ਸਮੇਂ 'ਚ ਵਾਧਾ ਅਗਲੀ ਖ਼ਬਰ ਜਬਰ-ਜ਼ਨਾਹ ਮਾਮਲੇ 'ਚ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ, ਲੁੱਕਆਊਟ ਨੋਟਿਸ ਹੋਇਆ ਜਾਰੀ
Ad Position 24