25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਪੁਲਿਸ ਹਿਰਾਸਤ ਵਿਚ

ਗੱਗੋਮਾਹਲ, ਅਜਨਾਲਾ (ਅੰਮ੍ਰਿਤਸਰ), 21 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ....

Ad Position 21
No active advertisement
ਅਜੀਤ ਡੈਸਕ 21-08-2025

ਗੱਗੋਮਾਹਲ, ਅਜਨਾਲਾ (ਅੰਮ੍ਰਿਤਸਰ), 21 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਭਾਜਪਾ ਵਲੋਂ ਸ਼ੁਰੂ ਕੀਤੇ ਜਨ ਸੰਪਰਕ ਅਭਿਆਨ ਤਹਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਵਿਖੇ ਕੈਂਪ ਲਗਾਉਣ ਪਹੁੰਚੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਪੁਲਿਸ ਵਲੋਂ ਆਪਣੀ ਹਿਰਾਸਤ ਵਿਚ ਲੈ ਕੇ ਥਾਣਾ ਰਮਦਾਸ ਵਿਖੇ ਲਿਜਾਇਆ ਗਿਆ ਹੈ। ਇਸ ਮੌਕੇ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੇ ਭਾਜਪਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਪੁਲਿਸ ਨੇ ਘਰ ਵਿਚ ਕੀਤਾ ਨਜ਼ਰਬੰਦ ਅਗਲੀ ਖ਼ਬਰ ਲੁਧਿਆਣਾ ਭਾਜਪਾ ਦਿਹਾਤੀ ਜ਼ਿਲਾ ਪ੍ਰਧਾਨ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
Ad Position 24