25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਦਰਿਆ ਨੇੜਲੇ ਪਿੰਡਾਂ ਦਾ ਦੌਰਾ

ਗੁਰੂ ਹਰਸਹਾਏ, ਫਿਰੋਜ਼ਪੁਰ, 21 ਅਗਸਤ (ਹਰਚਰਨ ਸਿੰਘ ਸੰਧੂ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਦਰਿਆਵਾਂ...

Ad Position 21
No active advertisement
ਅਜੀਤ ਡੈਸਕ 21-08-2025

ਗੁਰੂ ਹਰਸਹਾਏ, ਫਿਰੋਜ਼ਪੁਰ, 21 ਅਗਸਤ (ਹਰਚਰਨ ਸਿੰਘ ਸੰਧੂ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਦਰਿਆਵਾਂ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗੁਰੂ ਹਰ ਸਹਾਏ ਦੇ ਪਿੰਡ ਗਜ਼ਨੀ ਵਾਲਾ ਤੇ ਧੀਰਾ ਘਾਰਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂ ਹਰਸਹਾਏ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਉਤੇ ਕੋਈ ਹੜ੍ਹ ਪ੍ਰਭਾਵਿਤ ਪਿੰਡ ਨਾ ਰਹਿ ਜਾਵੇ, ਇਸ ਲਈ ਸੈਕਟਰਾਂ ਵਿਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਅਹਿਮ ਪਹਿਲ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਉਣ ਦੇ ਨਾਲ-ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂਧਨ ਦੀ ਸੰਭਾਲ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਉਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਹੜ੍ਹ ਪ੍ਰਭਾਵਿਤਾਂ ਨਾਲ ਗੱਲਬਾਤ ਦੌਰਾਨ ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜ੍ਹ ਰੋਕੂ ਕਾਰਜਾਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਵਿਚ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਗੁਰੂ ਹਰ ਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐਸ. ਈ. ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਅਗਲੀ ਖ਼ਬਰ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਲਗਾਏ ਕੈਂਪ ਨੂੰ ਲੈ ਕੇ ਪੁਲਿਸ ਨੇ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲਿਆ
Ad Position 24