24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸਪੈਸ਼ਲ ਗ੍ਰਾਂਟ ਦੇ ਕੇ ਕਰਜ਼ਾ ਮੁਕਤ ਕੀਤਾ ਜਾਵੇ - ਪ੍ਰੋ. ਬਡੂੰਗਰ

ਪਟਿਆਲਾ, 21 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ...

Ad Position 21
No active advertisement
ਅਜੀਤ ਡੈਸਕ 21-08-2025

ਪਟਿਆਲਾ, 21 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 150 ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕੋ ਵਾਰ ਸਪੈਸ਼ਲ ਗ੍ਰਾਂਟ ਦੇ ਕੇ ਕਰਜ਼ਾ ਮੁਕਤ ਕਰਵਾਉਣ ਵਿਚ ਯੋਗਦਾਨ ਪਾਇਆ ਜਾਵੇ ਕਿਉਂਕਿ ਪਿਛਲੇ ਕਈ ਦਿਨ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀ ਤਨਖਾਹ ਨਾ ਮਿਲਣ ਕਾਰਨ ਧਰਨਾ ਲਗਾ ਰਹੇ ਹਨ, ਇਨ੍ਹਾਂ ਧਰਨਿਆਂ ਨਾਲ ਪੰਜਾਬ ਦੇ ਅਕਸ ਨੂੰ ਠੇਸ ਆਉਂਦੀ ਹੈ ਅਤੇ ਇਨ੍ਹਾਂ ਦਿਨਾਂ ਵਿਚ ਹੋ ਰਹੇ ਵਿਦਿਆਰਥੀਆਂ ਦੇ ਦਾਖਲਿਆਂ ਉਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ 19 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਯੂਨੀਵਰਸਿਟੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਗਏ ਸਨ ਪਰ ਵਿੱਤੀ ਸੰਕਟ ਬਾਰੇ ਕੁਝ ਵੀ ਨਹੀਂ ਕਹਿ ਕੇ ਗਏ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਵਾਰ-ਵਾਰ ਹੋ ਰਹੀ ਸਮੱਸਿਆਵਾਂ ਦਾ ਕਾਰਨ, ਯੂਨੀਵਰਸਿਟੀ ਸਿਰ 150 ਕਰੋੜ ਦਾ ਕਰਜ਼ਾ ਹੈ, ਜਿਸ ਕਰਜ਼ੇ ਉਤੇ ਭਾਰੀ ਵਿਆਜ ਵੀ ਪੈ ਰਿਹਾ ਹੈ ਜੋ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਹੋਰ ਗਹਿਰਾ ਕਰ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਭਾਰਤੀ ਸਰਹੱਦ ਅੰਦਰ ਦਿਸਿਆ ਸ਼ੱਕੀ ਡਰੋਨ
Ad Position 24