23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2025

ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੀਮਾਰੀਆਂ ਦੀ ਰੋਕਥਾਮ ਲਈ ਪ੍ਰਬੰਧ ਤੇਜ਼ ਕਰਨ ਦੇ ਹੁਕਮ

ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ)-ਦਰਿਆ ਬਿਆਸ ਦੀ ਮਾਰ ਹੇਠ ਆਏ ਸੁਲਤਾਨਪੁਰ...

Ad Position 21
No active advertisement
ਅਜੀਤ ਡੈਸਕ 21-08-2025

ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ)-ਦਰਿਆ ਬਿਆਸ ਦੀ ਮਾਰ ਹੇਠ ਆਏ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਪਿੰਡਾਂ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ, ਡਾਇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਡਾਕਟਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਵੀ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਫੌਗਿੰਗ ਵੀ ਕਰਵਾਈ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਪਤੀ ਨੇ ਪਤਨੀ ਦਾ ਕਤਲ ਕਰਕੇ ਦੋਸਤ ਦੀ ਮਦਦ ਨਾਲ ਲਾਸ਼ ਬੈਗ ਵਿਚ ਪਾ ਕੇ ਨਹਿਰ ਸੁੱਟੀ ਅਗਲੀ ਖ਼ਬਰ ਸਾਬਕਾ ਸਾਂਸਦ ਸੁਸ਼ੀਲ ਰਿੰਕੂ ਦੀ ਮੰਗ 'ਤੇ ਰੇਲਵੇ ਵਲੋਂ ਆਦੇਸ਼ ਜਾਰੀ, ਹੁਣ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ ਜਲੰਧਰ ਕੈਂਟ...
Ad Position 24