23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਜਸਵਿੰਦਰ ਭੱਲਾ ਦਾ ਦਿਹਾਂਤ

ਚੰਡੀਗੜ੍ਹ, 22 ਅਗਸਤ- ਪੰਜਾਬੀ ਫ਼ਿਲਮ ਇੰਡਸਟਰੀ ਨੂੰ ਅੱਜ ਵੱਡਾ ਘਾਟਾ ਪਿਆ ਹੈ। ਪੰਜਾਬੀ ਦੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦਿਹਾਂਤ ਹੋ ਗਿਆ। ਉਹ 65 ਸਾਲਾਂ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Ad Position 21
No active advertisement
ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ- ਪੰਜਾਬੀ ਫ਼ਿਲਮ ਇੰਡਸਟਰੀ ਨੂੰ ਅੱਜ ਵੱਡਾ ਘਾਟਾ ਪਿਆ ਹੈ। ਪੰਜਾਬੀ ਦੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦਿਹਾਂਤ ਹੋ ਗਿਆ। ਉਹ 65 ਸਾਲਾਂ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਮੋਹਾਲੀ ਵਿਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ।

ਜਸਵਿੰਦਰ ਭੱਲਾ ਦੇ ਕਰੀਬੀ ਦੋਸਤ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਘਾਟੇ ਦੀ ਕਦੇ ਵੀ ਭਰਪਾਈ ਨਹੀਂ ਹੋ ਸਕਦੀ। ਸਾਡਾ ਚਾਲੀ ਸਾਲ ਪੁਰਾਣਾ ਸਾਥ ਰਿਹਾ। ਉਨ੍ਹਾਂ ਨੇ ਮੈਨੂੰ ਭਰਾ ਦਾ ਦਰਜਾ ਦਿੱਤਾ। ਉਨ੍ਹਾਂ ਨੇ ਮੈਨੂੰ ਕਦੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਅਸੀਂ ਦੋ ਵੱਖ-ਵੱਖ ਮਾਵਾਂ ਤੋਂ ਪੈਦਾ ਹੋਏ ਹਾਂ। ਉਹ ਪੰਜਾਬੀ ਫ਼ਿਲਮ ਇੰਡਸਟਰੀ ਦੇ ਪਿਤਾਮਾ ਸਨ। ਉਹ ਲਗਭਗ ਇਕ ਮਹੀਨੇ ਤੋਂ ਬਿਮਾਰ ਸਨ।

ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ, ਲੁਧਿਆਣਾ ਵਿਚ ਹੋਇਆ ਸੀ। ਉਹ ਇਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿਚ ‘ਛਣਕਟਾ’ ਨਾਲ ਇਕ ਕਾਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਫਿਲਮ ‘ਦੁੱਲਾ ਭੱਟੀ’ ਨਾਲ ਅਦਾਕਾਰ ਬਣੇ।

 

Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24