23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਹਿਰਾਸਤ ਵਿਚ ਸੁਨੀਲ ਜਾਖੜ

ਅਬੋਹਰ, 22 ਅਗਸਤ (ਸੰਦੀਪ ਸੋਖਲ)- ਅੱਜ ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਪੁਲਿਸ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਰਾਏਪੁਰ ਪਿੰਡ ਜਾਂਦੇ ਸਮੇਂ ਪਹਿਲਾਂ ਰੋਕ ਲਿਆ ਤੇ ਬਾਅਦ ਵਿਚ ਉਨ੍ਹਾਂ ਨੂੰ ਹਿਰਾਸਤ....

Ad Position 21
No active advertisement
ਅਜੀਤ ਡੈਸਕ 22-08-2025

ਅਬੋਹਰ, 22 ਅਗਸਤ (ਸੰਦੀਪ ਸੋਖਲ)- ਅੱਜ ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਪੁਲਿਸ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਰਾਏਪੁਰ ਪਿੰਡ ਜਾਂਦੇ ਸਮੇਂ ਪਹਿਲਾਂ ਰੋਕ ਲਿਆ ਤੇ ਬਾਅਦ ਵਿਚ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਉਹ ਇਕ ਕੈਂਪ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਲਾ ਟਿੱਬਾ ਟੋਲ ਪਲਾਜ਼ੇ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਉਨ੍ਹਾਂ ਦੇ ਨਾਲ ਉੱਥੇ ਪਹੁੰਚ ਗਏ ਸਨ।

ਜਾਣਕਾਰੀ ਅਨੁਸਾਰ, ਭਾਜਪਾ ਕੇਂਦਰੀ ਯੋਜਨਾਵਾਂ ਲਈ ਸਰਕਾਰੀ ਪੋਰਟਲ ’ਤੇ ਲੋਕਾਂ ਨੂੰ ਸਿੱਧੇ ਤੌਰ ’ਤੇ ਰਜਿਸਟਰ ਕਰ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਸੂਬਾ ਸਰਕਾਰ ਕਹਿੰਦੀ ਹੈ ਕਿ ਇਹ ਸੂਬਾ ਸਰਕਾਰ ਦਾ ਕੰਮ ਹੈ ਅਤੇ ਡਾਟਾ ਲੀਕ ਹੋਣ ਦਾ ਖ਼ਤਰਾ ਹੈ।

ਇਸ ਮੌਕੇ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਗਰੀਬ ਲੋਕਾਂ ਦਾ ਹੱਕ ਮਾਰਿਆ ਜਾ ਰਿਹਾ ਹੈ। ਅਸੀਂ ਕੇਂਦਰ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾ ਰਹੇ ਹਾਂ ਪਰ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਉੱਘੇ ਐਨ.ਆਰ.ਆਈ. ਉਦਯੋਗਪਤੀ ਲਾਰਡ ਸਵਰਾਜ ਪਾਲ ਦਾ 94 ਸਾਲ ਦੀ ਉਮਰ ਵਿਚ ਦਿਹਾਂਤ ਅਗਲੀ ਖ਼ਬਰ ਅੱਜ ਮੈਂ ਬਹੁਤ ਸਦਮੇ ਵਿਚ ਹਾਂ- ਗਿੱਪੀ ਗਰੇਵਾਲ
Ad Position 24