22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਰਕਰਾਂ ਦੀ ਗੈਰ-ਸੰਵਿਧਾਨਕ ਗ੍ਰਿਫ਼ਤਾਰੀ ਦੀ ਕੀਤੀ ਨਿੰਦਾ

ਚੰਡੀਗੜ੍ਹ, 22 ਅਗਸਤ, (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਿਸ ਵਲੋਂ ਭਾਜਪਾ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਸਖ਼ਤ....

Ad Position 21
No active advertisement
ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ, (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਿਸ ਵਲੋਂ ਭਾਜਪਾ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ’ਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾ ਰਹੇ ਸਨ, ਜਿਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਦੇ ਨਿਰਦੇਸ਼ਾਂ ’ਤੇ ਸੂਬਾ ਪੁਲਿਸ ਨੇ ਜ਼ਬਰਦਸਤੀ ਬੰਦ ਕਰਵਾ ਦਿੱਤਾ।

​ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਬਜਾਏ ਭਾਜਪਾ ਦੀਆਂ ਜਾਇਜ਼ ਅਤੇ ਜ਼ਮਹੂਰੀ ਪਹਿਲਕਦਮੀਆਂ ਨੂੰ ਦਬਾਉਣ ਲਈ ਇਕ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਦਾ ਨਤੀਜਾ ਹੈ ਕਿ ਭਾਜਪਾ ਨੂੰ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲ ਜੋੜਨ ਲਈ ਅੱਗੇ ਆਉਣਾ ਪਿਆ। ਇਸ ਪਹੁੰਚ ਦਾ ਸਵਾਗਤ ਕਰਨ ਦੀ ਬਜਾਏ, ਸੂਬਾ ਸਰਕਾਰ ਗ੍ਰਿਫ਼ਤਾਰੀਆਂ ਅਤੇ ਪ੍ਰੇਸ਼ਾਨੀ ਦਾ ਸਹਾਰਾ ਲੈ ਰਹੀ ਹੈ। ਇਹ ਸਿਰਫ਼ ਮਾਨ ਸਰਕਾਰ ਦੇ ਪੰਜਾਬ ਦੇ ਆਮ ਲੋਕਾਂ ਨਾਲ ਭਾਜਪਾ ਦੇ ਵਧਦੇ ਸੰਬੰਧਾਂ ਦੇ ਡਰ ਨੂੰ ਦਰਸਾਉਂਦਾ ਹੈ।

​ਕੈਪਟਨ ਅਮਰਿੰਦਰ ਨੇ ਇਹ ਵੀ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਸੱਚਮੁੱਚ ਪੰਜਾਬ ’ਤੇ ਰਾਜ ਕਰ ਰਹੇ ਹਨ ਜਾਂ ਸਿਰਫ਼ ਦਿੱਲੀ ਤੋਂ ਆਏ ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਲਾਈ ਕੈਂਪਾਂ ਨੂੰ ਰੋਕ ਕੇ, ‘ਆਪ’ ਸਰਕਾਰ ਨੇ ਆਪਣੀ ਅਸੁਰੱਖਿਆ ਨੂੰ ਬੇਨਕਾਬ ਕੀਤਾ ਹੈ ਅਤੇ ਉਨ੍ਹਾਂ ਲੋਕਾਂ ਦੇ ਵਿਸ਼ਵਾਸ ਨੂੰ ਵੀ ਧੋਖਾ ਦਿੱਤਾ ਹੈ ਜੋ ਪਹਿਲਾਂ ਹੀ ਬੇਰੁਜ਼ਗਾਰੀ, ਖਰਾਬ ਬੁਨਿਆਦੀ ਢਾਂਚੇ ਅਤੇ ਨਸ਼ਿਆਂ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ।”

​ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਲਿਸ ਦੀ ਸਿਆਸੀ ਦੁਰਵਰਤੋਂ ਦਾ ਗੰਭੀਰ ਨੋਟਿਸ ਲੈਣ।

 

 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕੰਧ ਟੱਪ ਸੰਸਦ ਭਵਨ ’ਚ ਦਾਖ਼ਲ ਹੋਇਆ ਵਿਅਕਤੀ, ਗਿ੍ਫ਼ਤਾਰ
Ad Position 24