22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਅਮਰੀਕਾ ਵਲੋਂ ਭਾਰਤੀ ਟਰੱਕ ਡਰਾਈਵਰਾਂ ਦੇ ਵੀਜ਼ਿਆਂ ’ਤੇ ਰੋਕ

ਵਾਸ਼ਿੰਗਟਨ, 22 ਅਗਸਤ- ਅਮਰੀਕਾ ਦੇ ਫਲੋਰੀਡਾ ਵਿਚ ਪੰਜਾਬ ਦੇ ਇਕ ਟਰੱਕ ਡਰਾਈਵਰ ਵਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿਚ 3 ਅਮਰੀਕੀਆਂ ਦੀ ਮੌਤ ਤੋਂ ਬਾਅਦ....

Ad Position 21
No active advertisement
ਅਜੀਤ ਡੈਸਕ 22-08-2025

ਵਾਸ਼ਿੰਗਟਨ, 22 ਅਗਸਤ- ਅਮਰੀਕਾ ਦੇ ਫਲੋਰੀਡਾ ਵਿਚ ਪੰਜਾਬ ਦੇ ਇਕ ਟਰੱਕ ਡਰਾਈਵਰ ਵਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿਚ 3 ਅਮਰੀਕੀਆਂ ਦੀ ਮੌਤ ਤੋਂ ਬਾਅਦ, ਅਮਰੀਕਾ ਨੇ ਡਰਾਈਵਰਾਂ ਦੇ ਵੀਜ਼ਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ’ਤੇ ਹੋਵੇਗੀ ਤੇ ਪੁਰਾਣੇ ਡਰਾਈਵਰਾਂ ਦੇ ਵੀਜ਼ੇ ਰੱਦ ਨਹੀਂ ਕੀਤੇ ਜਾਣਗੇ।

ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਲਿਖਿਆ ਕਿ ਤੁਰੰਤ ਪ੍ਰਭਾਵ ਨਾਲ, ਅਸੀਂ ਵਪਾਰਕ ਟਰੱਕ ਡਰਾਈਵਰਾਂ ਲਈ ਸਾਰੇ ਵਰਕਰ ਵੀਜ਼ੇ ਜਾਰੀ ਕਰਨਾ ਬੰਦ ਕਰ ਰਹੇ ਹਾਂ। ਵਿਦੇਸ਼ੀ ਡਰਾਈਵਰਾਂ ਦੀ ਵੱਧ ਰਹੀ ਗਿਣਤੀ ਅਮਰੀਕੀ ਨਾਗਰਿਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਹੈ ਅਤੇ ਅਮਰੀਕੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।

ਦੱਸ ਦੇਈਏ ਕਿ 13 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਵਿਚ ਇਕ ਵੱਡਾ ਹਾਦਸਾ ਵਾਪਰਿਆ। ਇਸ ਵਿਚ ਇਕ ਭਾਰਤੀ ਡਰਾਈਵਰ ਦੇ ਗਲਤ ਯੂ-ਟਰਨ ਕਾਰਨ 2 ਅਮਰੀਕੀ ਨਾਗਰਿਕਾਂ ਦੀ ਜਾਨ ਚਲੀ ਗਈ। ਇਸ ਤੋਂ ਬਾਅਦ, ਡੈਮੋਕ੍ਰੇਟਿਕ ਪਾਰਟੀ ਅਤੇ ਰਿਪਬਲਿਕਨ ਪਾਰਟੀ ਵਿਚਕਾਰ ਗੈਰ-ਕਾਨੂੰਨੀ ਵੀਜ਼ਿਆਂ ਨੂੰ ਲੈ ਕੇ ਬਹਿਸ ਛਿੜ ਗਈ। ਟਰੰਪ ਅਤੇ ਕੈਲੀਫੋਰਨੀਆ ਪ੍ਰਸ਼ਾਸਨ ਨੇ ਇਸ ਹਾਦਸੇ ਲਈ ਇਕ ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ ਡਰਾਈਵਰਾਂ ਲਈ ਨਵੇਂ ਵੀਜ਼ਿਆਂ ’ਤੇ ਪਾਬੰਦੀ ਲਗਾ ਦਿੱਤੀ।

 

 

Ad Position 22
No active advertisement
ਪਿਛਲੀ ਖ਼ਬਰ ਮੰਗਾਂ ਸੰਬੰਧੀ ਟੋਲ ਪਲਾਜ਼ਾ ਨਿੱਜਰਪੁਰਾ ਦੇ ਕਰਮਚਾਰੀਆਂ ਵਲੋਂ ਰੋਸ ਧਰਨਾ ਅਗਲੀ ਖ਼ਬਰ ਭਲਕੇ (23 ਅਗਸਤ) ਦੁਪਹਿਰ 1 ਵਜੇ ਹੋਵੇਗਾ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ
Ad Position 24