22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਬੱਚਿਆਂ ਨਾਲ ਭਰੀ ਸਕੂਲ ਬੱਸ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਇਕ ਗੰਭੀਰ ਜ਼ਖਮੀ

ਜਲੰਧਰ, 22 ਅਗਸਤ-ਪਠਾਨਕੋਟ ਚੌਕ ਨੇੜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਬੱਸ ਦੇ ਡਰਾਈਵਰ ਨੇ 2 ਵਾਹਨਾਂ ਨੂੰ...

Ad Position 21
No active advertisement
ਅਜੀਤ ਡੈਸਕ 22-08-2025

ਜਲੰਧਰ, 22 ਅਗਸਤ-ਪਠਾਨਕੋਟ ਚੌਕ ਨੇੜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਬੱਸ ਦੇ ਡਰਾਈਵਰ ਨੇ 2 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਈ-ਰਿਕਸ਼ਾ ਚਾਲਕ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਉਸਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਕਪੂਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬੱਸ ਚਾਲਕ ਨੇ ਇਕ ਕਾਰ ਨੂੰ ਵੀ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਕਾਰ ਚਾਲਕ ਵਾਲ-ਵਾਲ ਬਚ ਗਿਆ ਪਰ ਉਸਦੀ ਕਾਰ ਨੁਕਸਾਨੀ ਗਈ। ਇਸ ਹਾਦਸੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ।

ਜਾਣਕਾਰੀ ਅਨੁਸਾਰ, ਕਾਰ ਚਾਲਕ ਨੇ ਦੱਸਿਆ ਕਿ ਬੱਸ ਵਿਚ ਛੋਟੇ ਬੱਚੇ ਸਨ। ਖੁਸ਼ਕਿਸਮਤੀ ਨਾਲ ਬੱਚਿਆਂ ਨੂੰ ਕੋਈ ਸੱਟ ਨਹੀਂ ਲੱਗੀ। ਕਾਰ ਚਾਲਕ ਨੇ ਦੱਸਿਆ ਕਿ ਬੱਸ ਨੇ ਈ-ਰਿਕਸ਼ਾ ਅਤੇ ਉਸਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰੀ। ਘਟਨਾ ਵਿਚ ਈ-ਰਿਕਸ਼ਾ ਚਾਲਕ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ, ਜਿਸਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸਕੂਲ ਮੈਨੇਜਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਸਾਂਸਦ ਚਰਨਜੀਤ ਚੰਨੀ ਤੇ ਰਾਜ ਕੁਮਾਰ ਵੇਰਕਾ ਨੂੰ ਏ.ਆਈ.ਸੀ.ਸੀ. ਕਾਂਗਰਸ ਐਸ.ਸੀ. ਸਲਾਹਕਾਰ ਕੌਂਸਲ ਸਬੰਧੀ ਨਵੀਂ ਜ਼ਿੰਮੇਵਾ... ਅਗਲੀ ਖ਼ਬਰ ਮਜੀਠੀਆ ਮਾਮਲੇ ਵਿਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ
Ad Position 24