22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਜਸਵਿੰਦਰ ਭੱਲਾ ਦੇ ਘਰ ਪੁੱਜੇ ਸੀ.ਐਮ. ਮਾਨ

ਚੰਡੀਗੜ੍ਹ, 22 ਅਗਸਤ-ਜਸਵਿੰਦਰ ਭੱਲਾ ਦੇ ਘਰ ਸੀ.ਐਮ. ਮਾਨ ਪੁੱਜ ਗਏ ਹਨ ਤੇ ਪਰਿਵਾਰ...

Ad Position 21
No active advertisement
ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ-ਜਸਵਿੰਦਰ ਭੱਲਾ ਦੇ ਘਰ ਸੀ.ਐਮ. ਮਾਨ ਪੁੱਜ ਗਏ ਹਨ ਤੇ ਪਰਿਵਾਰ ਨਾਲ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ। ਦੱਸ ਦਈਏ ਕਿ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਅੱਜ ਵੱਡਾ ਘਾਟਾ ਪਿਆ ਹੈ। ਪੰਜਾਬੀ ਦੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ 65 ਸਾਲਾਂ ਦੇ ਸਨ ਤੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਹ ਲਗਭਗ 1 ਮਹੀਨੇ ਤੋਂ ਬੀਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਮੋਹਾਲੀ ਵਿਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ।

ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਦੋਰਾਹਾ, ਲੁਧਿਆਣਾ ਵਿਚ ਹੋਇਆ ਸੀ। ਉਹ ਇਕ ਪ੍ਰੋਫੈਸਰ ਵੀ ਸਨ। ਉਨ੍ਹਾਂ ਨੇ 1988 ਵਿਚ ‘ਛਣਕਾਟਾ’ ਨਾਲ ਇਕ ਕਾਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਫਿਲਮ ‘ਦੁੱਲਾ ਭੱਟੀ’ ਨਾਲ ਅਦਾਕਾਰ ਬਣੇ।

 

Ad Position 22
No active advertisement
ਪਿਛਲੀ ਖ਼ਬਰ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ ਗੈਂਗ ਦਾ ਮੁੱਖ ਮੈਂਬਰ ਕਾਬੂ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਖਾਦ ਨਾਲ ਸਬੰਧਿਤ ਪ੍ਰਾਈਵੇਟ ਡੀਲਰਾਂ ਦੀ ਅਚਨਚੇਤ ਚੈਕਿੰਗ
Ad Position 24