20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਪੰਜਾਬ ਸਰਕਾਰ ਵਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ

ਚੰਡੀਗੜ੍ਹ, 23 ਅਗਸਤ- ਹੁਸ਼ਿਆਰਪੁਰ ਵਿਖੇ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਵੀ....

Ad Position 21
No active advertisement
ਅਜੀਤ ਡੈਸਕ 23-08-2025

ਚੰਡੀਗੜ੍ਹ, 23 ਅਗਸਤ- ਹੁਸ਼ਿਆਰਪੁਰ ਵਿਖੇ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਐਲ.ਪੀ.ਜੀ. ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਦਸੇ ’ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 4, ਪੁੱਜੇ ਉੱਚ ਅਧਿਕਾਰੀ ਅਗਲੀ ਖ਼ਬਰ ਹੁਸ਼ਿਆਰਪੁਰ ਐਲ.ਪੀ.ਜੀ. ਟੈਂਕਰ ਹਾਦਸਾ: ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ
Ad Position 24