19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਸੁਖਬੀਰ ਸਿੰਘ ਬਾਦਲ ਨੇ ਕੀਤਾ ਬਾਊਪੁਰ ਬੰਨ੍ਹ ਦਾ ਦੌਰਾ

ਸੁਲਤਾਨਪੁਰ ਲੋਧੀ (ਕਪੂਰਥਲਾ), 24 ਅਗਸਤ (ਨਰੇਸ਼ ਹੈਪੀ, ਲਾਡੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਬਾਉਪੁਰ ਪੁਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਪੀੜਤਾਂ...

Ad Position 21
No active advertisement
ਅਜੀਤ ਡੈਸਕ 24-08-2025

ਸੁਲਤਾਨਪੁਰ ਲੋਧੀ (ਕਪੂਰਥਲਾ), 24 ਅਗਸਤ (ਨਰੇਸ਼ ਹੈਪੀ, ਲਾਡੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਬਾਉਪੁਰ ਪੁਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਪੀੜਤਾਂ ਨਾਲ ਗੱਲਬਾਤ ਕੀਤੀ। ਹੜ੍ਹ ਪੀੜਤਾਂ ਵਲੋਂ ਆਪਣੇ ਹਾਲਾਤਾਂ ਬਾਰੇ ਜਾਣੂ ਕਰਵਾਉਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਸੀ, ਉਨ੍ਹਾਂ ਸਮਿਆਂ 'ਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਪੂਰੀ ਸਾਰ ਲਈ ਜਾਂਦੀ ਸੀ ਅਤੇ ਸਮੇਂ ਸਿਰ ਉਨ੍ਹਾਂ ਨੂੰ ਗਿਰਦਾਵਰੀਆਂ ਕਰਵਾ ਕੇ ਉਨ੍ਹਾਂ ਦੀਆਂ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਵੱਡੇ ਵੱਡੇ ਲਾਰੇ ਲਾ ਕੇ ਸੱਤਾ ਵਿਚ ਆਈ ਮਾਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਬੜੀ ਦੁੱਖ ਦੀ ਗੱਲ ਹੈ ਕਿ 2023 ਵਿਚ ਆਏ ਹੜਾਂ ਦੇ ਮੁਆਵਜੇ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੀ ਸਾਰ ਲਈ ਜਾਵੇ ਅਤੇ ਤੁਰੰਤ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਗਿਰਦਾਵਰੀਆਂ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧੇਗਾ ਪਾਣੀ ਦਾ ਪੱਧਰ, ਪਰ ਖਤਰੇ ਵਾਲੀ ਕੋਈ ਗੱਲ ਨਹੀਂ - ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪੁਲਿਸ ਨੇ ਸਾਬਕਾ ਵਿਧਾਇਕਾ ਬੀਬੀ ਘਨੌਰੀ ਸਮੇਤ ਕਈ ਭਾਜਪਾ ਆਗੂ ਲਏ ਹਿਰਾਸਤ 'ਚ
Ad Position 24