19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧੇਗਾ ਪਾਣੀ ਦਾ ਪੱਧਰ, ਪਰ ਖਤਰੇ ਵਾਲੀ ਕੋਈ ਗੱਲ ਨਹੀਂ - ਡਿਪਟੀ ਕਮਿਸ਼ਨਰ

ਅਜਨਾਲਾ (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧੇਗਾ। 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ...

Ad Position 21
No active advertisement
ਅਜੀਤ ਡੈਸਕ 24-08-2025

ਅਜਨਾਲਾ (ਅੰਮ੍ਰਿਤਸਰ), 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧੇਗਾ। 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਵੇਂ ਕਿ ਪਿਛਲੇ ਹਫਤੇ ਉੱਜ ਦਰਿਆ ਵਿਚੋਂ ਰਾਵੀ ਦਰਿਆ ਵਿਚ ਪਾਣੀ ਛੱਡਿਆ ਗਿਆ ਸੀ, ਹੁਣ ਵੀ ਉਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਵਿਚ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਵੀ ਦਰਿਆ ਦੇ ਨਜ਼ਦੀਕ ਨਾ ਜਾਣ । ਉਧਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਵੀ ਦਰਿਆ ਦਾ ਦੌਰਾ ਵੀ ਕਰਨਗੇ ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਪੋਜੇਵਾਲ ਕਤਲ ਮਾਮਲੇ ਵਿਚ ਗੈਂਗਸਟਰ ਲੱਕੀ ਪਟਿਆਲ ਦੇ 2 ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਬਾਊਪੁਰ ਬੰਨ੍ਹ ਦਾ ਦੌਰਾ
Ad Position 24