20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ,24 ਅਗਸਤ (ਨਰੇਸ਼ ਹੈਪੀ )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ...

Ad Position 21
No active advertisement
ਅਜੀਤ ਡੈਸਕ 24-08-2025

ਸੁਲਤਾਨਪੁਰ ਲੋਧੀ,24 ਅਗਸਤ (ਨਰੇਸ਼ ਹੈਪੀ )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਵਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ ਰਾਮਪੁਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਭਾਈ ਕਰਨਜੀਤ ਸਿੰਘ ਆਹਲੀ ਆਦਿ ਵੀ ਹਾਜ਼ਰ ਸਨ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਗੁਰਮਤ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਵਿਆਹ ਪੁਰਬ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਚੱਕੀ ਦਰਿਆ 'ਚ ਭਾਰੀ ਮਾਤਰਾ 'ਚ ਪਾਣੀ ਆਉਣਾ ਨਾਲ ਪਠਾਨਕੋਟ ਦੇ ਸ਼ੈਲੀ ਰੋਡ 'ਤੇ ਮਕਾਨ ਖਾਲੀ ਕਰਵਾਏ ਗਏ ਅਗਲੀ ਖ਼ਬਰ ਰਾਜਨਾਥ ਸਿੰਘ ਨੇ ਕਿਸ਼ਤਵਾੜ 'ਚ ਜ਼ਖ਼ਮੀਆਂ ਦਾ ਇਲਾਜ ਕਰਨ ਵਾਲੇ ਡਾਕਟਰ ਦੇ ਯਤਨਾਂ ਦੀ ਕੀਤੀ ਸ਼ਲਾਘਾ
Ad Position 24