20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਧਰਨਾਕਾਰੀ ਐਨ.ਐਸ.ਕਿਉਂ.ਐਫ. ਵੋਕੇਸ਼ਨਲ ਆਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ

ਦਿੜ੍ਹਬਾ ਮੰਡੀ ( ਸੰਗਰੂਰ), 24 ਅਗਸਤ (ਹਰਬੰਸ ਸਿੰਘ ਛਾਜਲੀ)- ਐਨ.ਐਸ.ਕਿਉਂ.ਐਫ. ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲੈ ਕੇ ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਧਰਨਾ ਲਗਾਇਆ ...

Ad Position 21
No active advertisement
ਅਜੀਤ ਡੈਸਕ 24-08-2025

ਦਿੜ੍ਹਬਾ ਮੰਡੀ ( ਸੰਗਰੂਰ), 24 ਅਗਸਤ (ਹਰਬੰਸ ਸਿੰਘ ਛਾਜਲੀ)- ਐਨ.ਐਸ.ਕਿਉਂ.ਐਫ. ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲੈ ਕੇ ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਧਰਨਾ ਲਗਾਇਆ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਿੜ੍ਹਬਾ ਵਿਖੇ ਦਫ਼ਤਰ ਦਾ ਘਿਰਾਉ ਕਰਕੇ ਪੁਤਲਾ ਵੀ ਫੂਕਿਆ ਗਿਆ l ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਸਤਾ ਵਿਚ ਆਈ ਹੈ। ਕਰੀਬ 4 ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।ਕਈ ਘੰਟੇ ਬਾਅਦ ਦਿੱਲੀ-ਸੰਗਰੂਰ ਰਾਸ਼ਟਰੀ ਰਾਜ ਮਾਰਗ 'ਤੇ ਬੈਠੇ ਧਰਨਾਕਾਰੀਆ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ। ਪੁਲਿਸ ਵੱਖ-ਵੱਖ ਵਾਹਨਾਂ ਵਿਚ ਬਿਠਾ ਧਰਨਾਕਾਰੀਆ ਨੂੰ ਲੈ ਗਈ। ਜਿਸ ਤੋਂ ਬਾਅਦ ਰਾਸ਼ਟਰੀ ਰਾਜ ਮਾਰਗ 'ਤੇ ਆਵਾਜਾਈ ਸ਼ੁਰੂ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਜਾਰੀ , ਯੈਲੋ ਅਲਰਟ ਤੋਂ ਉੱਪਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਪਾਣੀ ਅਗਲੀ ਖ਼ਬਰ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਖ਼ੂਨੀ ਝੜਪ 'ਚ ਗੋਲੀਆਂ ਚਲਾਉਣ ਦੇ ਲਗਾਏ ਦੋਸ਼ , 4 ਵਿਅਕਤੀ...
Ad Position 24