20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਦਰਿਆ ਬਿਆਸ 'ਚ ਪਾਣੀ ਦੇ ਵਧ ਰਹੇ ਪੱਧਰ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਕੁਝ ਪਿੰਡਾਂ 'ਚ ਅਨਾਉਂਸਮੈਂਟ ਕਰਵਾਈ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਕਪੂਰਥਲਾ ਸਬ ਡਵੀਜ਼ਨ ਦੇ ਧੁੱਸੀ ਬੰਨ੍ਹ ਦੇ ਨਾਲ ਪੈਂਦੇ ਪਿੰਡਾਂ ਵਿਚ ਅਨਾਉਂਸਮੈਂਟ ਕਰਵਾਈ ਗਈ ਹੈ ਕਿ ਉਹ ...

Ad Position 21
No active advertisement
ਅਜੀਤ ਡੈਸਕ 24-08-2025

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਕਪੂਰਥਲਾ ਸਬ ਡਵੀਜ਼ਨ ਦੇ ਧੁੱਸੀ ਬੰਨ੍ਹ ਦੇ ਨਾਲ ਪੈਂਦੇ ਪਿੰਡਾਂ ਵਿਚ ਅਨਾਉਂਸਮੈਂਟ ਕਰਵਾਈ ਗਈ ਹੈ ਕਿ ਉਹ ਦਰਿਆ ਬਿਆਸ ਵਾਲੇ ਪਾਸੇ ਬਿਲਕੁਲ ਨਾ ਜਾਣ | ਜਾਣਕਾਰੀ ਦਿੰਦਿਆਂ ਕਿਸਾਨ ਆਗੂ ਰਸ਼ਪਾਲ ਸਿੰਘ ਫਜਲਾਬਾਦ ਤੇ ਕਿਸਾਨ ਆਗੂ ਤਰਸੇਮ ਸਿੰਘ ਨੇ ਦੱਸਿਆ ਕਿ ਦਰਿਆ ਬਿਆਸ ਵਿਚ ਸ਼ਾਮ ਤੱਕ ਲਗਭਗ 4 ਫੁੱਟ ਪਾਣੀ ਦਾ ਪੱਧਰ ਵਧਿਆ ਹੈ ਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਜਿਸ ਤਰ੍ਹਾਂ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਇਸ ਨਾਲ ਧੁੱਸੀ ਬੰਨ੍ਹ ਦੀਆਂ ਕਮਜ਼ੋਰ ਥਾਵਾਂ ਨੂੰ ਖ਼ਤਰਾ ਵੀ ਪੈਦਾ ਹੋ ਸਕਦਾ ਹੈ |

 

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਵਿਚ ਪਾਣੀ ਦਾ ਲਗਾਤਾਰ ਵੱਧਦਾ ਹੋਇਆ ਪੱਧਰ ਵੱਡਾ ਖ਼ਤਰਾ ਅਗਲੀ ਖ਼ਬਰ ਖੱਡ ਵਿਚ ਡੁੱਬਣ ਕਾਰਨ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਹੋਈ ਮੌਤ
Ad Position 24