21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਹੜ ਆਉਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

ਭੰਗਾਲਾ, (ਹੁਸ਼ਿਆਰਪੁਰ), 25 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਬੀਤੀ ਰਾਤ ਪੌਂਗ ਡੈਮ ਤਲਵਾੜਾ ਅਤੇ ਚੱਕੀ ਪੁਲ ਪਠਾਨਕੋਟ ਤੋਂ ਆਏ ਪਾਣੀ ਕਾਰਨ ਉਪ-ਮੰਡਲ ਮੁਕੇਰੀਆਂ ਅਧੀਨ ਆਉਂਦੇ....

Ad Position 21
No active advertisement
ਅਜੀਤ ਡੈਸਕ 25-08-2025

ਭੰਗਾਲਾ, (ਹੁਸ਼ਿਆਰਪੁਰ), 25 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਬੀਤੀ ਰਾਤ ਪੌਂਗ ਡੈਮ ਤਲਵਾੜਾ ਅਤੇ ਚੱਕੀ ਪੁਲ ਪਠਾਨਕੋਟ ਤੋਂ ਆਏ ਪਾਣੀ ਕਾਰਨ ਉਪ-ਮੰਡਲ ਮੁਕੇਰੀਆਂ ਅਧੀਨ ਆਉਂਦੇ ਬਿਆਸ ਦਰਿਆ ਦੇ ਕੰਢੇ ਵਸੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਪਾਣੀ ਆਉਣ ਕਾਰਨ ਜਿਥੇ ਲੋਕਾਂ ਦੀਆਂ ਫ਼ਸਲਾਂ ਖਰਾਬ ਹੋਈਆਂ ਹਨ, ਉੱਥੇ ਹੀ ਲੋਕਾਂ ਦੇ ਘਰਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਮਨਜਿੰਦਰ ਸਿੰਘ ਮਹਿਤਾਬਪੁਰ, ਮਹਿਲ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਅਮਨ, ਨੰਬਰਦਾਰ ਬਹਾਦਰ ਸਿੰਘ ਆਦਿ ਨੇ ਦੱਸਿਆ ਕਿ ਪੌਂਗ ਡੈਮ ਤਲਵਾੜਾ ਅਤੇ ਚੱਕੀ ਪੁਲ ਪਠਾਨਕੋਟ ਤੋਂ ਆਏ ਪਾਣੀ ਕਾਰਨ ਪਿੰਡ ਮਹਿਤਾਬਪੁਰ ਤੇ ਕੋਲੀਆਂ 418 ਦੇ ਧੰਸੀ ਬੰਨ੍ਹ ਟੁੱਟਣ ਕਾਰਨ ਪਿੰਡ ਮਹਿਤਾਬਪੁਰ ਵਿਚ ਘਰਾਂ ਵਿਚ ਪਾਣੀ ਹੋਣ ਕਾਰਨ ਘਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਉਹਨਾਂ ਨੇ ਦੱਸਿਆ ਕਿ ਇਸ ਪਾਣੀ ਦੇ ਵਹਾਅ ਵਿਚ ਘਰਾਂ ਦੀਆਂ ਕੰਧਾਂ ਅਤੇ ਸਰਕਾਰੀ ਸਕੂਲ ਮਹਿਤਾਬਪੁਰ ਦੀ ਕੰਧ ਵੀ ਟੁੱਟ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰੀ ਬਾਰਿਸ਼ ਹੋਣ ਕਾਰਨ ਪਾਣੀ ਦਾ ਵਹਾਅ ਫਿਰ ਤੇਜ਼ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਾਡੇ ਦਰਿਆਵਾਂ ਦੇ ਨਾਲ ਲੱਗਦੀਆਂ ਧੁਸੀਆਂ, ਜੋ ਕਿ ਪੱਕੇ ਤੌਰ ’ਤੇ ਬਣਾਈਆਂ ਜਾਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਫਿਰ ਤੋਂ ਕੋਈ ਵੱਡਾ ਨੁਕਸਾਨ ਨਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ ਹੋਇਆ 159297 ਕਿਊਸਿਕ
Ad Position 24