21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦਾ ਦਿਹਾਂਤ

ਰਾੜਾ ਸਾਹਿਬ, (ਲੁਧਿਆਣਾ), 25 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਸੱਚਖੰਡ ਗੁਰੂ ਚਰਨਾਂ ਵਿਚ ਜਾ ਬਿਰਾਜੇ...

Ad Position 21
No active advertisement
ਅਜੀਤ ਡੈਸਕ 25-08-2025

ਰਾੜਾ ਸਾਹਿਬ, (ਲੁਧਿਆਣਾ), 25 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਸੱਚਖੰਡ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਚਾਨਕ ਸਦੀਵੀਂ ਵਿਛੋੜੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਬਲਜਿੰਦਰ ਸਿੰਘ ਨੂੰ ਰਾਤ ਕਰੀਬ 2 ਵਜੇ ਸਾਹ ਲੈਣ ਵਿਚ ਤਕਲੀਫ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਹਸਤਪਾਲ ਲਿਜਾਇਆ ਜਾ ਰਿਹਾ ਸੀ ਤਾਂ ਹਸਪਤਾਲ ਜਾਂਦਿਆਂ ਹੀ ਸਵਾਸਾਂ ਦੀ ਪੂਰਤੀ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਹਨ।


ਦੱਸ ਦਈਏ ਕਿ ਗੁ.ਰਾੜਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੇਂ ਬਰਸੀ ਸਮਾਗਮ ਚੱਲ ਰਹੇ ਹਨ। ਉਨ੍ਹਾਂ ਸਮਾਗਮਾਂ ਦੇ ਦੌਰਾਨ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਸੰਗਤਾਂ ਦੀ ਹਾਜ਼ਰੀ ਵਿਚ ਸੰਤ ਬਲਜਿੰਦਰ ਸਿੰਘ ਜੀ ਵਲੋਂ ਕੱਲ੍ਹ 24 ਅਗਸਤ ਨੂੰ ਕੀਰਤਨ ਵਿਖਿਆਨ ਦੁਆਰਾ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕੀਤਾ ਸੀ ਅਤੇ ਰਾਤ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸ਼ਮੇਸ ਕਲਚਰ ਸੈਂਟਰ ਕੈਲਗਰੀ ਤੋਂ ਕੀਰਤਨੀ ਜਥੇ ਦਾ ਇਕ ਸਾਥੀ ਹੋਇਆ ਫਰਾਰ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਨੌਜਵਾਨ ਪੁੱਤਰੀ ਦਾ ਦਿਹਾਂਤ
Ad Position 24