21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਖਤਰਨਾਕ ਪੱਧਰ ’ਤੇ

ਹਰੀਕੇ ਪੱਤਣ, (ਤਰਨਤਾਰਨ), 25 ਅਗਸਤ (ਸੰਜੀਵ ਕੁੰਦਰਾ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀਆਂ ਬਾਰਿਸ਼ਾਂ ਕਹਿਰ ਬਣ ਕੇ ਵਹਿ ਰਹੀਆਂ ਹਨ। ਨਦੀਆਂ ਅਤੇ ਦਰਿਆ ਉਫ਼ਾਨ...

Ad Position 21
No active advertisement
ਅਜੀਤ ਡੈਸਕ 25-08-2025

ਹਰੀਕੇ ਪੱਤਣ, (ਤਰਨਤਾਰਨ), 25 ਅਗਸਤ (ਸੰਜੀਵ ਕੁੰਦਰਾ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀਆਂ ਬਾਰਿਸ਼ਾਂ ਕਹਿਰ ਬਣ ਕੇ ਵਹਿ ਰਹੀਆਂ ਹਨ। ਨਦੀਆਂ ਅਤੇ ਦਰਿਆ ਉਫ਼ਾਨ ’ਤੇ ਹਨ ਕਈ ਪੁੱਲ ਤੇ ਸੜਕਾਂ ਮੀਂਹ ਦੀ ਭੇਂਟ ਚੜ੍ਹ ਚੁੱਕੀਆਂ ਹਨ, ਜਿਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਲਗਾਤਾਰ ਪੈ ਰਹੀਆਂ ਬਾਰਿਸ਼ਾਂ ਕਾਰਨ ਪੋਂਗ ਡੈਮ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਛੱਡੇ ਪਾਣੀ ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ।

ਬਿਆਸ ਅਤੇ ਸਤਲੁਜ ਦਰਿਆ ਦੇ ਰਸਤੇ ਹਰੀਕੇ ਹੈੱਡ ਵਰਕਸ ਵਿਚ ਪਹੁੰਚ ਰਹੇ ਪਾਣੀ ਨੇ ਜਿਥੇ ਬਿਆਸ ਦਰਿਆ ਦੇ ਕਿਨਾਰੇ ਪੈਂਦੇ ਜ਼ਿਲ੍ਹਾ ਤਰਨਤਾਰਨ ਦੇ ਕਈ ਪਿੰਡਾਂ ਵਿਚ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰ ਦਿੱਤੀ, ਉੱਥੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਦੇ ਜ਼ਿਲ੍ਹਾ ਤਰਨਤਾਰਨ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਜਲ ਥਲ ਹੋ ਗਈ ਹੈ। ਬੀਤੇ ਕੱਲ੍ਹ ਤੋਂ ਹੋ ਰਹੀਆਂ ਬਾਰਸ਼ਾਂ ਕਾਰਨ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜੋ ਕਿ ਹਰੀਕੇ ਹਥਾੜ ਖੇਤਰ ਲਈ ਮਾਰੂ ਸਾਬਤ ਹੋਵੇਗਾ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਹਰੀਕੇ ਹੈੱਡ ਦੇ ਅੱਪ ਸਟਰੀਮ ਵਿਚ 1 ਲੱਖ 72 ਕਿਊਸਿਕ ਪਾਣੀ ਦੀ ਆਮਦ ਹੈ ਤੇ ਜਿਸ ਵਿਚੋਂ ਡਾਊਨ ਸਟਰੀਮ ਨੂੰ 1 ਲੱਖ 54 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਲਗਾਤਾਰ ਵੱਧ ਰਿਹਾ ਪਾਣੀ ਹਥਾੜ ਖੇਤਰ ਵਿਚ ਧੁੱਸੀ ਬੰਨ੍ਹ ਨੂੰ ਵੀ ਲਗਾਤਾਰ ਢਾਹ ਲਾ ਰਿਹਾ ਹੈ। ਪਿੰਡ ਸਭਰਾ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਿੰਡ ਸਭਰਾ ਨਿਵਾਸੀ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਦਿਨ ਰਾਤ ਡਟੇ ਹੋਏ ਹਨ ਪ੍ਰੰਤੂ ਜਿਸ ਤਰ੍ਹਾਂ ਕਈ ਘੰਟਿਆਂ ਤੋਂ ਲਗਾਤਾਰ ਬਾਰਸ਼ ਹੋ ਰਹੀ ਹੈ ਤੇ ਪਾਣੀ ਦਾ ਪੱਧਰ ਹੋਰ ਵੱਧ ਰਿਹਾ ਹੈ, ਉਸ ਕਾਰਨ ਬੰਨ੍ਹ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਹੈ, ਜਿਸ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਵਿਚ ਵੱਡਾ ਖ਼ੌਫ਼ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਬਰਸਾਤ ਕਾਰਨ ਸ਼ਹਿਰ ਵਿਚ ਬਣੀ ਲਾਕਡਾਊਨ ਵਰਗੀ ਸਥਿਤੀ, ਸਬਜ਼ੀਆਂ ਦੀ ਫ਼ਸਲ ’ਤੇ ਵੱਡਾ ਅਸਰ ਅਗਲੀ ਖ਼ਬਰ ਅੱਜ ਤੋਂ ਦੋ ਦਿਨਾਂ ਦੌਰੇ ’ਤੇ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
Ad Position 24