22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਐਡਵੋਕੇਟ ਧਾਮੀ ਨੇ ਮੰਡਿਆਲਾ 'ਚ ਟੈਂਕਰ ਹਾਦਸੇ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

Ad Position 21
No active advertisement
ਅਜੀਤ ਡੈਸਕ 25-08-2025

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ’ਚ ਬੀਤੇ ਦਿਨੀਂ ਹੋਏ ਐਲ.ਪੀ.ਜੀ. ਟੈਂਕਰ ਹਾਦਸੇ ’ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਸੀ, ਜਿਸ ਵਿਚ ਜਿਥੇ 7 ਜਾਨਾਂ ਗਈਆਂ ਹਨ, ਉਥੇ ਬਹੁਤ ਸਾਰੇ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਵੱਡਾ ਵਿੱਤੀ ਨੁਕਸਾਨ ਵੀ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਸਮਾਂ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਵਿਚ ਪਰਿਵਾਰਾਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਕਰਤਾ ਪੁਰਖ ਅਕਾਲ ਚਲਾਣਾ ਕਰਨ ਵਾਲਿਆਂ ਦੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਹਾਦਸੇ ਵਿਚ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਵੀ ਅਰਦਾਸ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਭਾਈ ਲੌਂਗੋਵਾਲ ਦੀ ਸਪੁੱਤਰੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਭਾਈ ਗੋਬਿੰਦ ਲੌਂਗੋਵਾਲ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਪੰਜ ਤੱਤਾਂ 'ਚ ਵਿਲੀਨ
Ad Position 24