22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਨੋਧੇ ਮਾਜਰਾ ਕਤਲ ਕਾਂਡ ਦਾ ਦੋਸ਼ੀ ਗ੍ਰਿਫਤਾਰ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ...

Ad Position 21
No active advertisement
ਅਜੀਤ ਡੈਸਕ 25-08-2025

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਨੋਧੇ ਮਾਜਰਾ ਵਿਖੇ ਬੀਤੀ ਦਿਨੀਂ ਇਕ ਔਰਤ ਦੇ ਹੋਏ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਨੂਰਪੁਰ ਬੇਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਕਤਲ ਕਾਂਡ ਦੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ ਤੋਤਾ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਪੁਲਿਸ ਦੇ ਦੱਸਣ ਅਨੁਸਾਰ ਕਥਿਤ ਦੋਸ਼ੀ ਦਵਿੰਦਰ ਸਿੰਘ ਮ੍ਰਿਤਕ ਔਰਤ ਮਨਜਿੰਦਰ ਕੌਰ ਨਾਲ ਨੇੜਤਾ ਵਧਾਉਣਾ ਚਾਹੁੰਦਾ ਸੀ ਪਰ ਉਸਦੇ ਇਨਕਾਰ ਕਰਨ ਉਤੇ ਉਸ ਨੇ ਉਸਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਰੂਪਨਗਰ ਦੇ ਐਸ.ਪੀ. ਡੀ. ਗੁਰਦੀਪ ਸਿੰਘ ਗੋਸਲ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ 45 ਅਧਿਆਪਕਾਂ ਨੂੰ ਮਿਲੇਗਾ ਨੈਸ਼ਨਲ ਟੀਚਰ ਅਵਾਰਡ ਅਗਲੀ ਖ਼ਬਰ ਚੱਕੀ ਦਰਿਆ 'ਚ ਸਮਾਇਆ ਪਠਾਨਕੋਟ ਏਅਰਪੋਰਟ ਦਾ ਰਸਤਾ
Ad Position 24