22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ...

Ad Position 21
No active advertisement
ਅਜੀਤ ਡੈਸਕ 25-08-2025

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲੌਪ ਕਲਕੱਤਾ ਤੋਂ ਆਸਨਸੋਲ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦਿੱਤੇ ਗਏ। ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਡਨਲੌਪ ਕਲਕੱਤਾ ਤੋਂ ਆਰੰਭ ਹੋ ਕੇ ਵਰਧਮਾਨ, ਅੰਛਾਲ, ਰਾਣੀਗੰਜ, ਦੁਰਗਾਪੁਰ ਤੋਂ ਹੁੰਦਾ ਹੋਇਆ ਆਸਨਸੋਲ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ਉਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦਾ ਵਰਧਮਾਨ ਸ਼ਹਿਰ ਪਹੁੰਚਣ ਉਤੇ ਸਰਕਾਰ ਵਲੋਂ ਵਿਧਾਇਕ ਖੋਕਨਦਾਸ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ਼ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ। ਇਹ ਨਗਰ ਕੀਰਤਨ ਅੱਜ ਰਾਤ ਆਸਨਸੋਲ ਰੁਕੇਗਾ, ਜਿਥੋਂ 26 ਅਗਸਤ ਨੂੰ ਅਗਲੇ ਪੜਾਅ ਟਾਟਾ ਨਗਰ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਡਾ. ਸਤਨਾਮ ਸਿੰਘ ਆਹਲੂਵਾਲੀਆ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਰਣਜੀਤ ਸਿੰਘ, ਭਾਈ ਜਤਿੰਦਰ ਸਿੰਘ ਚਾਹਲ, ਭਾਈ ਇੰਦਰਜੀਤ ਸਿੰਘ ਸੇਖੋਂ, ਭਾਈ ਬਲਵੰਤ ਸਿੰਘ ਸੇਖੋਂ, ਭਾਈ ਇੰਦਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਵਿਚ ਭਾਰੀ ਬਰਸਾਤ ਕਾਰਨ ਹੜ੍ਹਾਂ ਵਰਗੇ ਹਾਲਾਤ ਬਣੇ ਅਗਲੀ ਖ਼ਬਰ ਅਗਲੇ 24 ਘੰਟਿਆਂ 'ਚ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ, ਐਮਰਜੈਂਸੀ ਨੰਬਰ ਜਾਰੀ - ਐਸ.ਡੀ.ਐਮ.ਏ. ਪੰਜਾਬ
Ad Position 24