22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਹਰੀਕੇ ਹੈੱਡ ਵਰਕਸ 'ਚ ਪਾਣੀ ਖ਼ਤਰਨਾਕ ਪੱਧਰ 'ਤੇ, 31 ਗੇਟ ਖੋਲ੍ਹੇ

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)-ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਬਾਰਿਸ਼ ਕਹਿਰ...

Ad Position 21
No active advertisement
ਅਜੀਤ ਡੈਸਕ 25-08-2025

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)-ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਬਾਰਿਸ਼ ਕਹਿਰ ਬਣ ਰਹੀ ਹੈ। ਨਦੀਆਂ ਅਤੇ ਦਰਿਆ ਉਫਾਨ ਉਤੇ ਹਨ। ਕਈ ਪੁੱਲ ਸੜਕਾਂ ਮੀਂਹ ਦੀ ਭੇਟ ਚੜ੍ਹ ਚੁੱਕੀਆਂ ਹਨ, ਜਿਸ ਕਾਰਨ ਜਨਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਲਗਾਤਾਰ ਪੈ ਰਹੀਆਂ ਬਾਰਿਸ਼ਾਂ ਕਾਰਨ ਪੋਂਗ ਡੈਮ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਛੱਡੇ ਪਾਣੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹਾਂ ਨੇ ਬਹੁਤ ਵੱਡਾ ਨੁਕਸਾਨ ਕਰ ਦਿੱਤਾ ਹੈ।

ਬਿਆਸ ਅਤੇ ਸਤਲੁਜ ਦਰਿਆ ਦੇ ਰਸਤੇ ਹਰੀਕੇ ਹੈੱਡ ਵਰਕਸ ਵਿਚ ਪਹੁੰਚ ਰਹੇ ਪਾਣੀ ਨੇ ਜਿਥੇ ਬਿਆਸ ਦਰਿਆ ਦੇ ਕਿਨਾਰੇ ਪੈਂਦੇ ਜ਼ਿਲ੍ਹਾ ਤਰਨਤਾਰਨ ਦੇ ਕਈ ਪਿੰਡਾਂ ਵਿਚ ਹਜ਼ਾਰਾਂ ਏਕੜ ਫਸਲ ਬਰਬਾਦ ਕਰ ਦਿੱਤੀ ਹੈ, ਉਥੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਦੇ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਜਲਥਲ ਹੋ ਗਈ ਹੈ। ਬੀਤੇ ਕੱਲ੍ਹ ਤੋਂ ਹੋ ਰਹੀ ਬਾਰਿਸ਼ ਕਾਰਨ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜੋ ਕਿ ਹਰੀਕੇ ਹਥਾੜ ਖੇਤਰ ਲਈ ਮਾਰੂ ਸਾਬਤ ਹੋਵੇਗਾ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 4 ਵਜੇ ਹਰੀਕੇ ਹੈੱਡ ਦੇ ਅੱਪ ਸਟਰੀਮ ਵਿਚ 2 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੈ, ਜਿਸ ਵਿਚੋਂ ਡਾਊਨ ਸਟਰੀਮ ਨੂੰ 1 ਲੱਖ 85 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਲਗਾਤਾਰ ਵੱਧ ਰਿਹਾ ਪਾਣੀ ਹਥਾੜ ਖੇਤਰ ਵਿਚ ਧੁੱਸੀ ਬੰਨ੍ਹ ਨੂੰ ਵੀ ਲਗਾਤਾਰ ਢਾਹ ਲਾ ਰਿਹਾ ਹੈ। ਪਿੰਡ ਸਭਰਾ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਿੰਡ ਸਭਰਾ ਨਿਵਾਸੀ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਦਿਨ-ਰਾਤ ਡਟੇ ਹੋਏ ਹਨ ਪਰ ਜਿਸ ਤਰ੍ਹਾਂ ਕਈ ਘੰਟਿਆਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ ਤੇ ਪਾਣੀ ਦਾ ਪੱਧਰ ਹੋਰ ਵੱਧ ਰਿਹਾ ਹੈ, ਉਸ ਕਾਰਨ ਬੰਨ੍ਹ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਹੈ, ਜਿਸ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਵਿਚ ਭਾਰੀ ਖ਼ੌਫ਼ ਪਾਇਆ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਹੜ੍ਹ ਪੀੜਤਾਂ ਨੂੰ ਮਿਲਣ ਪੁੱਜੇ, ਪਸ਼ੂਆਂ ਲਈ ਰਾਹਤ ਸਮੱਗਰੀ ਵੀ ਭੇਜੀ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚੋਂ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਪ੍ਰਸ਼ਾਸਨ ਵਲੋਂ ਅਹਿਮ ਅਪੀਲ
Ad Position 24