23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਪਿੰਡ ਅਜਨੌਦ ਨਹਿਰ ਪੁਲ ਨੇੜੇ ਕਾਰ ਨਹਿਰ 'ਚ ਡਿੱਗੀ, ਚਾਲਕ ਦੀ ਮੌਤ

ਦੋਰਾਹਾ, 25 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਨੇੜਲੇ ਪਿੰਡ ਅਜਨੌਦ ਨਹਿਰ ਪੁਲ ਨੇੜੇ ਇਕ...

Ad Position 21
No active advertisement
ਅਜੀਤ ਡੈਸਕ 25-08-2025

ਦੋਰਾਹਾ, 25 ਅਗਸਤ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਨੇੜਲੇ ਪਿੰਡ ਅਜਨੌਦ ਨਹਿਰ ਪੁਲ ਨੇੜੇ ਇਕ ਸਵਿਫਟ ਕਾਰ ਨਹਿਰ ਵਿਚ ਡਿੱਗ ਗਈ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਆ ਰਹੀ ਸਵਿਫਟ ਕਾਰ ਦੋਰਾਹਾ ਵੱਲ ਆ ਰਹੀ ਸੀ, ਜਿਵੇਂ ਹੀ ਇਹ ਅਜਨੌਦ ਪਿੰਡ ਦੇ ਨਹਿਰ ਪੁਲ ਨੇੜੇ ਪਹੁੰਚੀ ਤਾਂ ਅਚਾਨਕ ਸੜਕ ਕਿਨਾਰੇ ਲੱਗੀ ਰੇਲਿੰਗ ਤੋੜ ਕੇ ਨਹਿਰ ਵਿਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ, ਜਦੋਂ ਤੱਕ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਕਾਰ ਚਾਲਕ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਘੁਲਾਲ, ਉਮਰ ਲਗਭਗ 32 ਸਾਲ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਬੋਧਨ ਅਗਲੀ ਖ਼ਬਰ ਜਲੰਧਰ ਅਮੋਨੀਆ ਗੈਸ ਲੀਕ ਘਟਨਾ: 25 ਤੋਂ 30 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
Ad Position 24