23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਭਾਰੀ ਬਾਰਿਸ਼ ਕਾਰਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਚ 26 ਅਗਸਤ ਨੂੰ ਛੁੱਟੀ ਦਾ ਕੀਤਾ ਐਲਾਨ

ਕਪੂਰਥਲਾ 25 ਅਗਸਤ (ਅਮਰਜੀਤ ਕੋਮਲ) - ਪੰਜਾਬ ਭਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ...

Ad Position 21
No active advertisement
ਅਜੀਤ ਡੈਸਕ 25-08-2025

ਕਪੂਰਥਲਾ 25 ਅਗਸਤ (ਅਮਰਜੀਤ ਕੋਮਲ) - ਪੰਜਾਬ ਭਰ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਹ ਧਿਆਨ ਵਿਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ। ਇਸ ਹਲਾਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ |

 

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 14 ਸਕੂਲ ਕੀਤੇ ਬੰਦ
Ad Position 24