24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ ਜ਼ਖਮੀ

ਅਜਨਾਲਾ, (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਗਰੀਬ ਪਰਿਵਾਰ...

Ad Position 21
No active advertisement
ਅਜੀਤ ਡੈਸਕ 26-08-2025

ਅਜਨਾਲਾ, (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਛੱਤ ਡਿੱਗਣ ਵਾਲੇ ਕਮਰੇ ਵਿਚ ਸੁੱਤੇ ਪਏ ਪਰਿਵਾਰਕ ਮੈਂਬਰਾਂ ’ਤੇ ਛੱਤ ਦਾ ਮਲਬਾ ਡਿੱਗ ਜਾਣ ਕਾਰਨ ਬੱਚਿਆਂ ਸਮੇਤ ਚਾਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਵਾਲ ਵਾਲ ਬਚਾਅ ਹੋਇਆ ਤੇ ਇਸ ਸਮੇਂ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।


ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੰਗਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਉਨ੍ਹਾਂ ਦੇ ਕਮਰੇ ਦੀ ਛੱਤ ਡਿੱਗ ਪਈ। ਮੰਗਲ ਸਿੰਘ ਨੇ ਅੱਗੇ ਦੱਸਿਆ ਕਿ ਮੇਰੀ ਪਤਨੀ, ਬੇਟਾ ਅਤੇ ਬੇਟੀ ਅਸੀਂ ਸਾਰੇ ਉਸ ਕਮਰੇ ਵਿਚ ਹੀ ਸੁੱਤੇ ਪਏ ਸੀ ਤੇ ਛੱਤ ਦਾ ਮਲਬਾ ਸਾਡੇ ਉੱਤੇ ਡਿੱਗ ਗਿਆ, ਜਿਸ ਕਾਰਨ ਸਾਡੇ ਸਾਰੇ ਜੀਆਂ ਦੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਛੱਤ ਦਾ ਮਲਬਾ ਡਿੱਗਣ ਕਾਰਨ ਉਸ ਦਾ ਲਗਭਗ 1 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋ ਗਿਆ ਹੈ। ਮੰਗਲ ਸਿੰਘ ਅਤੇ ਮੌਕੇ ’ਤੇ ਮੌਜੂਦ ਸਾਬਕਾ ਸਰਪੰਚ ਜਸਬੀਰ ਸਿੰਘ ਸਰਾਏ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਸ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ਛਾਪੇਮਾਰੀ ਅਗਲੀ ਖ਼ਬਰ ਜੰਬਰ ਬਸਤੀ ਕੋਲ ਰਜਬਾਹੇ ’ਚ ਪਾੜ ਪੈਣ ਨਾਲ 100 ਏਕੜ ਫ਼ਸਲ ’ਚ ਭਰਿਆ ਪਾਣੀ
Ad Position 24