24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਅਸੀਂ ਗਲਤ ਨੀਤੀਆਂ ਵਿਰੁੱਧ ਕਰਦੇ ਰਹਾਂਗੇ ਆਵਾਜ਼ ਬੁਲੰਦ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 26 ਅਗਸਤ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਦੇ ਘਰ ਈ.ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ...

Ad Position 21
No active advertisement
ਅਜੀਤ ਡੈਸਕ 26-08-2025

ਨਵੀਂ ਦਿੱਲੀ, 26 ਅਗਸਤ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਦੇ ਘਰ ਈ.ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸੌਰਭ ਭਾਰਦਵਾਜ ਦੇ ਘਰ ’ਤੇ ਈ.ਡੀ. ਦੀ ਛਾਪੇਮਾਰੀ ਮੋਦੀ ਸਰਕਾਰ ਵਲੋਂ ਏਜੰਸੀਆਂ ਦੀ ਦੁਰਵਰਤੋਂ ਦਾ ਇਕ ਹੋਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ‘ਆਪ’ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਤਿਹਾਸ ਵਿਚ ਕਦੇ ਵੀ ਕਿਸੇ ਪਾਰਟੀ ਨਾਲ ਨਹੀਂ ਕੀਤਾ ਗਿਆ।

‘ਆਪ’ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਇਹ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟ ਕੰਮਾਂ ਵਿਰੁੱਧ ਸਭ ਤੋਂ ਵੱਧ ਬੁਲੰਦ ਆਵਾਜ਼ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਜਪਾ ਦੇ ਇਨ੍ਹਾਂ ਛਾਪਿਆਂ ਤੋਂ ਡਰਨ ਵਾਲੀ ਨਹੀਂ ਹੈ। ਅਸੀਂ ਦੇਸ਼ ਦੇ ਹਿੱਤ ਵਿਚ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।

Ad Position 22
No active advertisement
ਪਿਛਲੀ ਖ਼ਬਰ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਮਾਮਲੇ ’ਚ ਦਖ਼ਲ ਦੇਣ ਲਈ ਅਸ਼ਵਨੀ ਸ਼ਰਮਾ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਡਿਗਰੀ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਸੌਰਭ ਭਾਰਦਵਾਜ ਦੇ ਘਰ ਮਾਰਿਆ ਗਿਆ ਛਾਪਾ- ਮਨੀਸ਼ ਸਿਸੋਦੀਆ
Ad Position 24