25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਦਾ 6 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਜਾਰੀ ਬਿਆਨ ਵਿਚ ਜਾਣਕਾਰੀ....

Ad Position 21
No active advertisement
ਅਜੀਤ ਡੈਸਕ 26-08-2025

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਜਾਰੀ ਬਿਆਨ ਵਿਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿਚ ਜਿਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ। ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ ਪਰ ਪਾਰਟੀ ਪ੍ਰਧਾਨ ਚਾਹੁੰਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਦੀ ਚੋਣ ਅਤੇ ਕੁਝ ਹੋਰ ਅਹਿਮ ਫੈਸਲੇ ਜਨਰਲ ਸਟੇਟ ਡੈਲੀਗੇਟ ਇਜਲਾਸ ਵਿਚ ਹੀ ਲਏ ਜਾਣ, ਇਸ ਕਰਕੇ ਸੂਬੇ ਭਰ ’ਤੋਂ ਪਾਰਟੀ ਲਈ ਘਰ-ਘਰ ਜਾ ਕੇ ਮੈਂਬਰਸ਼ਿਪ ਭਰਨ ਵਾਲੇ ਸਮੁੱਚੇ ਡੈਲੀਗੇਟਸ ਦੀ ਰਾਇ ਸ਼ੁਮਾਰੀ ਜਾਨਣ ਲਈ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟਸ ਇਜਲਾਸ ਬੁਲਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਡਿੱਗਿਆ ਕਮਰਾ, ਪਰਿਵਾਰਕ ਮੈਂਬਰ ਜ਼ਖ਼ਮੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ 31 ਅਗਸਤ ਨੂੰ ਹੋਣ ਵਾਲੀ ਫ਼ਤਿਹ ਰੈਲੀ ਮੁਲਤਵੀ- ਡਾ. ਦਲਜੀਤ ਸਿੰਘ ਚੀਮਾ
Ad Position 24