25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਮੀਂਹ ਕਾਰਨ ਡਿੱਗਿਆ ਕਮਰਾ, ਪਰਿਵਾਰਕ ਮੈਂਬਰ ਜ਼ਖ਼ਮੀ

ਓਠੀਆਂ, (ਅੰਮ੍ਰਿਤਸਰ), 26 ਅਗਸਤ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਬੀਤੀ ਰਾਤ ਪੈ ਰਹੇ ਭਾਰੀ ਮੀਂਹ ਕਾਰਨ ਇਕ....

Ad Position 21
No active advertisement
ਅਜੀਤ ਡੈਸਕ 26-08-2025

ਓਠੀਆਂ, (ਅੰਮ੍ਰਿਤਸਰ), 26 ਅਗਸਤ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਬੋਹਲੀਆਂ ਵਿਖੇ ਬੀਤੀ ਰਾਤ ਪੈ ਰਹੇ ਭਾਰੀ ਮੀਂਹ ਕਾਰਨ ਇਕ ਪਰਿਵਾਰ ਦਾ ਕਮਰਾ ਡਿੱਗਣ ਦਾ ਸਮਾਚਾਰ ਹੈ। ਇਸ ਸੰਬੰਧੀ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਦੇਖਿਆ ਤਾਂ ਪਰਿਵਾਰ ਦੇ ਮੈਂਬਰ ਨਿੰਦਰ ਨੇ ਦੱਸਿਆ ਕਿ ਅਸੀਂ ਦੋਵੇਂ ਭਰਾ ਰਾਤ ਵੇਲੇ ਪਰਿਵਾਰ ਨਾਲ ਆਪੋ ਆਪਣੇ ਕਮਰਿਆਂ ਵਿਚ ਸੁੱਤੇ ਪਏ ਸਾਂ ਤੇ ਸਵੇਰੇ ਕੋਈ 4 ਵਜੇ ਦੇ ਕਰੀਬ ਸਾਡੇ ਕਮਰਿਆਂ ਦੀਆਂ ਛੱਤਾਂ ਡਿੱਗ ਪਈਆਂ ਤੇ ਸਾਡੇ ਦੋ ਭਰਾਵਾਂ ਅਤੇ ਬੱਚਿਆਂ ਸਮੇਤ ਛੇ ਪਰਿਵਾਰ ਦੇ ਮੈਂਬਰ ਕਮਰਿਆਂ ਦੀਆਂ ਛੱਤਾਂ ਥੱਲੇ ਆ ਗਏ। ਪਿੰਡ ਵਾਸੀਆਂ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ ਨੇ ਸਾਨੂੰ ਬਾਹਰ ਕੱਢਿਆ ਤੇ ਮੱਲ੍ਹਮ ਪੱਟੀ ਕਰਵਾਈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਬਾਰਿਸ਼ ਕਾਰਨ ਡਿੱਗੀ ਮੱਝਾਂ ਦੇ ਵਾੜੇ ਦੀ ਛੱਤ, ਇਕ ਮੱਝ ਦੀ ਮੌਤ-ਅੱਧੀ ਦਰਜਨ ਤੋਂ ਵੱਧ ਪਸ਼ੂ ਜ਼ਖ਼ਮੀ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਦਾ 6 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ
Ad Position 24