25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਐੱਸ. ਡੀ. ਐੱਮ. ਤੇ ਡੀ. ਐੱਸ. ਪੀ. ਵਲੋਂ ਸੁਨਾਮ 'ਚੋਂ ਲੰਘਦੀ ਸਰਹਿੰਦ ਚੋਅ ਦੀ ਸਥਿਤੀ ਦਾ ਜਾਇਜ਼ਾ

ਸੰਗਰੂਰ, 26 ਅਗਸਤ (ਧੀਰਜ ਪਸ਼ੋਰੀਆ)-ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀਆਂ...

Ad Position 21
No active advertisement
ਅਜੀਤ ਡੈਸਕ 26-08-2025

ਸੰਗਰੂਰ,  26 ਅਗਸਤ (ਧੀਰਜ ਪਸ਼ੋਰੀਆ)-ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀਆਂ ਨਦੀਆਂ, ਨਹਿਰਾਂ ਅਤੇ ਨਾਲਿਆਂ ਵਿਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜੋ ਕਿ ਹੁਣ ਕਾਬੂ ਹੇਠ ਹੈ। ਪਿਛਲੇ ਦਿਨੀਂ ਸਥਾਨਕ ਸਰਹਿੰਦ ਚੋਅ ਵਿਚ ਵੀ ਪਾਣੀ ਦਾ ਪੱਧਰ ਵੱਧ ਗਿਆ ਸੀ ਪਰ ਹੁਣ ਇਹ ਬਹੁਤ ਘੱਟ ਗਿਆ ਹੈ। ਸੁਨਾਮ ਦੇ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਅਤੇ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਇਸ ਚੋਅ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ।

ਪ੍ਰਮੋਦ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਜਲ ਸਰੋਤਾਂ ਵਿਚ ਬੀਤੇ ਦਿਨੀਂ 300 ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਕਰਕੇ ਹੀ ਪਾਣੀ ਦਾ ਪੱਧਰ ਵੱਧ ਗਿਆ ਸੀ ਪਰ ਹੁਣ ਪਾਣੀ ਨਹੀਂ ਛੱਡਿਆ ਜਾ ਰਿਹਾ, ਜਿਸ ਕਾਰਨ ਹੁਣ ਪਾਣੀ ਦਾ ਪੱਧਰ ਸੁਨਾਮ ਵਿਚੋਂ ਲੰਘਦੀ ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਵਿਚੋਂ ਲਗਾਤਾਰ ਘਟਣ ਲੱਗਾ ਹੈ। ਅਗਲੇ ਦਿਨਾਂ ਦੌਰਾਨ ਵੀ ਇਸ ਚੋਅ ਵਿਚ ਪਾਣੀ ਵਧਣ ਦਾ ਖਦਸ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਰਸਤੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਹੈ। ਮੌਨਸੂਨ ਤੋਂ ਪਹਿਲਾਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਮੁਕੰਮਲ ਸਫ਼ਾਈ ਆਦਿ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਵੈਸੇ ਤਾਂ ਕਿਸੇ ਖਤਰੇ ਦਾ ਖ਼ਦਸ਼ਾ ਨਹੀਂ ਹੈ ਪਰ ਫਿਰ ਵੀ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿਚ ਨਾ ਆਉਣ ਅਤੇ ਪ੍ਰਸ਼ਾਸਨ ਉੱਤੇ ਵਿਸ਼ਵਾਸ ਰੱਖਣ।

ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਜੰਮੂ ਕਸ਼ਮੀਰ: ਡੋਡਾ ਤੇ ਕਿਸ਼ਤਵਾੜ ’ਚ ਫੱਟਿਆ ਬੱਦਲ ਅਗਲੀ ਖ਼ਬਰ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨਾਲ ਪਰਿਵਾਰ ਦੀ ਡਿੱਗੀ ਛੱਤ
Ad Position 24