25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਅਜਨਾਲਾ ਖੇਤਰ ਦੇ ਕਈ ਪਿੰਡ ਖਾਲੀ ਕਰਵਾਉਣ ਦੇ ਹੁਕਮ

ਅਜਨਾਲਾ, (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਹੋ ਰਹੀਆਂ ਭਾਰੀ ਬਾਰਿਸ਼ਾਂ ਦੇ ਕਾਰਨ ਰਾਵੀ ਦਰਿਆ ਦੇ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧਣ ਤੋਂ ਬਾਅਦ....

Ad Position 21
No active advertisement
ਅਜੀਤ ਡੈਸਕ 26-08-2025

ਅਜਨਾਲਾ, (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਹੋ ਰਹੀਆਂ ਭਾਰੀ ਬਾਰਿਸ਼ਾਂ ਦੇ ਕਾਰਨ ਰਾਵੀ ਦਰਿਆ ਦੇ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਤਹਿਸੀਲ ਅਜਨਾਲਾ ਦੇ 14 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਰਾਵੀ ਦਰਿਆ ਵਿਚ ਲਗਭਗ 4 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ ਅਤੇ ਰਾਤ ਸਮੇਂ ਹੋਰ ਵੀ ਬਹੁਤ ਜ਼ਿਆਦਾ ਪਾਣੀ ਆਉਣ ਦੀ ਸੰਭਾਵਨਾ ਹੈ। ਇਸ ਲਈ ਹੀ ਅਸੀਂ ਪਿੰਡਾਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ ਤੇ ਪਿੰਡਾਂ ਨੂੰ ਖਾਲੀ ਕੀਤਾ ਜਾਵੇ ਤਾਂ ਜੋ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਐਕਟਿਵਾ ਦੀ ਟੱਕਰ: ਨਹਿਰ ’ਚ ਰੁੜਿ੍ਆ ਨੌਜਵਾਨ ਅਗਲੀ ਖ਼ਬਰ ਅੰਡਰ ਬ੍ਰਿਜ ਵਿਚ ਪਾਣੀ ਭਰਨ ਕਾਰਨ ਰਾਹਗੀਰ ਹੋਏ ਡਾਢੇ ਪ੍ਰੇਸ਼ਾਨ
Ad Position 24