25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

350 ਸਾਲਾ ਸ਼ਹੀਦੀ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਆਸਨਸੋਲ ਤੋਂ ਜਮਸ਼ੇਦਪੁਰ ਟਾਟਾ ਨਗਰ ਲਈ ਰਵਾਨਾ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ...

Ad Position 21
No active advertisement
ਅਜੀਤ ਡੈਸਕ 26-08-2025

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਆਸਨਸੋਲ ਤੋਂ ਅਗਲੇ ਪੜਾਅ ਜਮਸ਼ੇਦਪੁਰ ਟਾਟਾ ਨਗਰ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਆਸਨਸੋਲ ਤੋਂ ਆਰੰਭ ਹੋ ਕੇ ਕੁਮਾਡੁਬੀ, ਬਰਾਕਰ, ਨਿਰਸਾ, ਧਨਬਾਦ, ਬੋਕਾਰੋ, ਚਾਂਡਿਲ ਤੋਂ ਹੁੰਦਾ ਹੋਇਆ ਜਮਸ਼ੇਦਪੁਰ ਟਾਟਾ ਨਗਰ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ ਗਿਆ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਅਤੇ ਗਤਕਾ ਪਾਰਟੀਆਂ ਵਲੋਂ ਵੀ ਹਾਜ਼ਰੀ ਭਰੀ ਗਈ। ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ।

ਇਹ ਨਗਰ ਕੀਰਤਨ ਅੱਜ ਰਾਤ ਜਮਸ਼ੇਦਪੁਰ ਟਾਟਾ ਨਗਰ ਰੁਕੇਗਾ, ਜਿਥੋਂ 27 ਅਗਸਤ ਨੂੰ ਅਗਲੇ ਪੜਾਅ ਰਾਂਚੀ (ਝਾਰਖੰਡ) ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਅਮਰਜੀਤ ਸਿੰਘ ਪ੍ਰਧਾਨ, ਭਾਈ ਬਲਵਿੰਦਰ ਸਿੰਘ ਸਕੱਤਰ ਸਮੇਤ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ 'ਚ ਫਸੇ ਵਿਅਕਤੀਆਂ ਨੂੰ ਸੈਨਾ ਨੇ ਹੈਲੀਕਾਪਟਰ ਦੀ ਮਦਦ ਨਾਲ ਬਾਹਰ ਕੱਢਿਆ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਮੀਟਿੰਗ 'ਚ ਕਾਂਗਰਸੀ ਕੌਂਸਲਰ ਗੁਰਪ੍ਰੀਤ ਗਾਬੀ ਤੇ ਸਤਿੰਦਰ ਸਿੱਧੂ ਵਿਚਾਲੇ ਤਿੱਖੀ ਬਹਿਸ
Ad Position 24