25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਭਾਰੀ ਮੀਂਹ ਕਾਰਨ ਕੱਲ੍ਹ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ

ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਵਿਚ ਪੈ ਰਹੀ ਲਗਾਤਾਰ ਬਰਸਾਤ ਨੂੰ ਵੇਖਦੇ ਹੋਏ ਵਧੀਕ...

Ad Position 21
No active advertisement
ਅਜੀਤ ਡੈਸਕ 26-08-2025

ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਵਿਚ ਪੈ ਰਹੀ ਲਗਾਤਾਰ ਬਰਸਾਤ ਨੂੰ ਵੇਖਦੇ ਹੋਏ ਵਧੀਕ ਜ਼ਿਲ੍ਹਾ ਮਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਕੱਲ੍ਹ 27 ਅਗਸਤ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਸਕੂਲ, ਕਾਲਜ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮੌਜੂਦਾ ਸਥਿਤੀ ਦਾ ਵੇਰਵਾ ਦੱਸਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਦੱਸਿਆ ਕਿ ਅਗਲੇ 12 ਘੰਟਿਆਂ ਦੌਰਾਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿਚ ਵਾਧੇ ਦੀ ਸੰਭਾਵਨਾ ਕਾਰਨ ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀ ਸਥਿਤੀ ਇਸ ਵੇਲੇ ਸਥਿਰ ਹੈ ਪਰ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਕਾਰਨ ਪੈਦਾ ਹੋਈਆਂ ਸਥਿਤੀਆਂ ਉੱਤੇ ਜ਼ਿਲ੍ਹੇ ਭਰ ਵਿਚ ਨਿਗਰਾਨੀ ਰੱਖ ਰਿਹਾ ਹੈ। ਸਾਰੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ 48 ਘੰਟਿਆਂ ਦੀ ਮੌਸਮ ਚਿਤਾਵਨੀ ਦੇ ਮੱਦੇਨਜ਼ਰ 24 ਘੰਟੇ ਮੁਸਤੈਦੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੁੱਛਗਿੱਛ ਲਈ ਜਾਂ ਹੜ੍ਹ ਨਾਲ ਸਬੰਧਿਤ ਜਾਣਕਾਰੀ ਦੀ ਰਿਪੋਰਟ ਕਰਨ ਲਈ ਫੋਨ ਨੰਬਰ 0183-2229125 ਜੋ ਕਿ ਹੜ੍ਹ ਕੰਟਰੋਲ ਰੂਮ ਦਾ ਨੰਬਰ ਹੈ, ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸੁਚੇਤ ਰਹਿਣ।

Ad Position 22
No active advertisement
ਪਿਛਲੀ ਖ਼ਬਰ ਬਲਾਕ ਦਸੂਹਾ ਦੇ ਪਿੰਡ ਜਿਉਂਚੱਕ ਵਿਚ ਭਰਿਆ ਪਾਣੀ ਅਗਲੀ ਖ਼ਬਰ ਰਾਵੀ ਦਰਿਆ 'ਚ ਫਸੇ ਵਿਅਕਤੀਆਂ ਨੂੰ ਸੈਨਾ ਨੇ ਹੈਲੀਕਾਪਟਰ ਦੀ ਮਦਦ ਨਾਲ ਬਾਹਰ ਕੱਢਿਆ
Ad Position 24