26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਲੋਂ ਸੁਣਾਈ ਸਜ਼ਾ ਤੋਂ ਪਹਿਲਾਂ ਰਿਹਾਅ ਕਰਨਾ ਗ਼ੈਰ-ਇਕਲਾਖੀ - ਜਥੇਦਾਰ ਗੜਗੱਜ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

Ad Position 21
No active advertisement
ਅਜੀਤ ਡੈਸਕ 26-08-2025

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰਕਾਸ਼ਿਤ ਹੋਈ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਵਲੋਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸੀ.ਬੀ.ਆਈ. ਅਦਾਲਤ ਵਲੋਂ ਲਗਭਗ ਤਿੰਨ ਦਹਾਕਿਆਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਕਈ ਪੁਲਿਸ ਅਧਿਕਾਰੀਆਂ ਦੇ ਹੱਕ ਵਿਚ ਖੜ੍ਹਨਾ ਅਤੇ ਰਾਜਪਾਲ ਪੰਜਾਬ ਪਾਸੋਂ ਉਨ੍ਹਾਂ ਦੀ ਰਿਹਾਈ ਤੇ ਹੋਰ ਸਹੂਲਤਾਂ ਬਹਾਲ ਕਰਨ ਦੀ ਮੰਗ ਕਰਨਾ ਗ਼ੈਰ-ਇਕਲਾਖੀ ਤੇ ਗ਼ੈਰ-ਸੰਵਿਧਾਨਕ ਹੈ। ਜਥੇਦਾਰ ਗੜਗੱਜ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਖਿਆ ਕਿ ਸੀ.ਬੀ.ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੰਮੀ ਕਾਨੂੰਨੀ ਲੜਾਈ ਲੜਨੀ ਪਈ ਹੈ, ਜਿਸ ਦੌਰਾਨ ਦੋਸ਼ੀਆਂ ਨੂੰ ਤਰੱਕੀਆਂ ਤੇ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਹੁਣ ਸਰਕਾਰ ਉਨ੍ਹਾਂ ਨੂੰ ਛੱਡਣ ਦੇ ਬਹਾਨੇ ਲੱਭ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਕਰਨਾ ਹੈ ਤਾਂ ਅਦਾਲਤ ਵਲੋਂ ਦਿੱਤੀਆਂ ਸਜ਼ਾਵਾਂ ਦਾ ਕੀ ਮਤਲਬ ਰਹਿ ਜਾਂਦਾ ਹੈ। ਇਨ੍ਹਾਂ ਪੁਲਿਸ ਅਧਿਕਾਰੀਆਂ ਨੇ 1990-94 ਵਿਚ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਚੁੱਕ ਕੇ ਝੂਠੇ ਮੁਕਾਬਲਿਆਂ ਵਿਚ ਕਤਲ ਕੀਤਾ ਸੀ, ਜਿਸ ਲਈ ਇਨ੍ਹਾਂ ਨੂੰ ਸਜ਼ਾ ਮਿਲਣੀ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ, ਭਾਈ ਜਸਵੰਤ ਸਿੰਘ ਖਾਲੜਾ, ਸ਼ਹੀਦ ਭਗਤ ਸਿੰਘ ਦੇ ਰਿਸ਼ਤੇਦਾਰ ਸ. ਕੁਲਜੀਤ ਸਿੰਘ ਢੱਟ, ਭਾਰਤ ਦੀ ਆਜ਼ਾਦੀ ਸੰਘਰਸ਼ ’ਚ ਯੋਗਦਾਨ ਪਾਉਣ ਵਾਲੇ ਸ. ਸੁਲੱਖਣ ਸਿੰਘ ਭਕਨਾ, ਫੌਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੁਲਿਸ ਅਤੇ ਬਿਜਲੀ ਬੋਰਡ ਤੇ ਕਈ ਅਧਿਕਾਰੀਆਂ ਤੇ ਹੋਰਨਾਂ ਨੂੰ ਚੁੱਕ ਕੇ ਕਤਲ ਕਰਨ ਦੇ ਕੇਸਾਂ ਵਿਚ ਇਨ੍ਹਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਸਜ਼ਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਅਫ਼ਸਰਾਂ ਨੂੰ ਰਿਹਾਅ ਕਰਨਾ ਪੀੜਤ ਪਰਿਵਾਰਾਂ ਨਾਲ ਇਕ ਹੋਰ ਬੇਇਨਸਾਫ਼ੀ ਹੋਵੇਗੀ। 

ਇਹ ਮਾਮਲਾ ਪੰਜਾਬ ਅੰਦਰ ਲੰਮਾ ਸਮਾਂ ਚੱਲੇ ਮਨੁੱਖੀ ਅਧਿਕਾਰਾਂ ਦੇ ਵੱਡੇ ਘਾਣ ਨਾਲ ਜੁੜਿਆ ਹੈ, ਇਸ ਲਈ ਕੋਈ ਵੀ ਫੈਸਲਾ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਵੀ ਬਹੁਤ ਹੀ ਮਾੜੀ ਤੇ ਦੁਖਦਾਈ ਗੱਲ ਹੈ ਕਿ ਮੀਡੀਆ ਦਾ ਇਕ ਹਿੱਸਾ ਵੀ ਇਸ ਸਿੱਖ-ਵਿਰੋਧੀ ਬਿਰਤਾਂਤ ਨੂੰ ਅਗਾਂਹ ਵਧਾਉਣ ਦਾ ਰੋਲ ਅਦਾ ਕਰ ਰਿਹਾ ਹੈ ਜਦਕਿ ਇਸ ਨੂੰ ਨਿਰਪੱਖ ਤੇ ਨਿਆਂਪੂਰਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮੀਡੀਆ ਵਲੋਂ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਤੁਲਨਾ ਦਹਾਕਿਆਂ ਤੋਂ ਸਜ਼ਾ ਭੁਗਤ ਰਹੇ ਬੰਦੀ ਸਿੰਘਾਂ ਨਾਲ ਕੀਤੀ ਗਈ ਹੈ, ਇਹ ਬਿਲਕੁਲ ਗਲਤ ਅਤੇ ਸ਼ਰਾਰਤ ਭਰੀ ਲਿਖਣੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਲੰਮਾ ਸਮਾਂ ਜੇਲ੍ਹਾਂ ਵਿਚ ਕੈਦ ਕੱਟ ਚੁੱਕੇ ਹਨ ਜਦਕਿ ਝੂਠੇ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਵਿਚ ਹੀ ਤੀਹ-ਤੀਹ ਸਾਲਾਂ ਦਾ ਸਮਾਂ ਲੱਗਾ ਹੈ। ਇਹ ਪੁਲਿਸ ਅਧਿਕਾਰੀ ਪਿਛਲੇ ਤੀਹ ਸਾਲਾਂ ਤੋਂ ਆਜ਼ਾਦ ਸਨ ਅਤੇ ਇਨ੍ਹਾਂ ਨੂੰ ਸਜ਼ਾਵਾਂ ਪਿਛਲੇ ਤਿੰਨ ਸਾਲਾਂ ਤੋਂ ਹੀ ਹੋ ਰਹੀਆਂ ਹਨ। ਇਨ੍ਹਾਂ ਦੋਵਾਂ ਪੱਖਾਂ ਦੀ ਤੁਲਨਾ ਕਿਵੇਂ ਕੀਤੀ ਜਾ ਸਕਦੀ ਹੈ ਅਤੇ ਇਹ ਵਾਜਬ ਕਿਵੇਂ ਹੈ? ਉਨ੍ਹਾਂ ਕਿਹਾ ਕਿ ਜਿਹੜੇ ਵੀ ਬੰਦੀ ਸਿੰਘਾਂ ਦੀ ਰਿਹਾਈ ਹੋਈ ਹੈ, ਉਹ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਹੈ, ਜੋ ਕਿ ਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਸਮੇਤ ਕਈ ਸਿੰਘ ਅਜਿਹੇ ਹਨ ਜਿਹੜੇ ਅਜੇ ਵੀ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ, ਜੋ ਕਿ ਸਰਕਾਰਾਂ ਵਲੋਂ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।  

Ad Position 22
No active advertisement
ਪਿਛਲੀ ਖ਼ਬਰ ਕਸੂਰੀ ਨਾਲੇ ਦੀ ਮਾਰ ਨੇ 7 ਪਿੰਡਾਂ ਦਾ ਸੈਂਕੜੇ ਏਕੜ ਰਕਬਾ ਡੋਬਿਆ ਅਗਲੀ ਖ਼ਬਰ ਨਗਰ ਨਿਗਮ ਮੀਟਿੰਗ 'ਚ 'ਆਪ' ਤੇ ਕਾਂਗਰਸੀ ਕੌਂਸਲਰਾਂ ਨੇ ਵਿਰੋਧ 'ਚ ਕੀਤਾ ਵਾਕਆਊਟ
Ad Position 24