26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਪੰਜਾਬ ਦੇ ਸਾਰੇ ਸਕੂਲਾਂ ਵਿਚ 30 ਅਗਸਤ ਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਗਸਤ-ਪੰਜਾਬ ਦੇ ਸਾਰੇ ਸਕੂਲਾਂ ਵਿਚ 30 ਅਗਸਤ ਤਕ ਛੁੱਟੀ ਦਾ ਐਲਾਨ ਕਰ ਦਿੱਤਾ...

Ad Position 21
No active advertisement
ਅਜੀਤ ਡੈਸਕ 26-08-2025

ਚੰਡੀਗੜ੍ਹ, 26 ਅਗਸਤ-ਪੰਜਾਬ ਦੇ ਸਾਰੇ ਸਕੂਲਾਂ ਵਿਚ 30 ਅਗਸਤ ਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਸੀ.ਐਮ. ਮਾਨ ਨੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ ਤੇ ਟਵੀਟ ਜਾਰੀ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ ਕਿਉਂਕਿ ਕਈ ਜ਼ਿਲ੍ਹਿਆਂ ਵਿਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੌਸਮ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਤ ਬਲਜਿੰਦਰ ਸਿੰਘ ਜੀ ਦੇ ਸਦੀਵੀ ਵਿਛੋੜੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਖਿਲਾਫ ਕੌਂਸਲਰਾਂ ਨੇ ਬੇਭਰੋਸਗੀ ਜਤਾਈ
Ad Position 24