26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਸਿਹਤ ਵਿਗੜਣ ਕਾਰਨ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਵਿਗੜਣ...

Ad Position 21
No active advertisement
ਅਜੀਤ ਡੈਸਕ 26-08-2025

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਵਿਗੜਣ 'ਤੇ ਜੇਲ੍ਹ ਕਰਮਚਾਰੀਆਂ ਵਲੋਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਤੋਂ ਜੇਲ੍ਹ ਕਰਮਚਾਰੀ ਇਕ ਹਵਾਲਾਤੀ ਰਣਜੀਤ ਸਿੰਘ (27) ਪੁੱਤਰ ਸ਼ਿੰਦਰਪਾਲ ਵਾਸੀ ਨੂੰ ਸਿਹਤ ਵਿਗੜਣ 'ਤੇ ਇਲਾਜ ਲਈ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ। ਜਦੋਂ ਉਸਦੀ ਹਵਾਲਾਤੀ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ 'ਚ ਵੱਧ ਰਹੇ ਪਾਣੀ ਕਾਰਨ ਪੈਦਾ ਹੋਏ ਹਾਲਾਤ ਦਾ ਡੀ.ਸੀ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਪਰਿਵਾਰ ਨਾਲ ਦੇਖਣਯੋਗ ਫਿਲਮ ਹੈ 'ਮੇਹਰ', 5 ਸਤੰਬਰ ਨੂੰ ਹੋਵੇਗੀ ਰਿਲੀਜ਼
Ad Position 24