26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਮੀਂਹ ਕਾਰਨ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਸੁਨਾਮ, ਊਧਮ ਸਿੰਘ ਵਾਲਾ, 26 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ...

Ad Position 21
No active advertisement
ਅਜੀਤ ਡੈਸਕ 26-08-2025

ਸੁਨਾਮ, ਊਧਮ ਸਿੰਘ ਵਾਲਾ, 26 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਿਥੇ ਸੁਨਾਮ ਸ਼ਹਿਰ 'ਚ ਹਰ ਪਾਸੇ ਪਾਣੀ ਹੀ ਪਾਣੀ ਹੋ ਗਿਆ ਹੈ, ਉਥੇ ਹੀ ਸ਼ਹਿਰ ਦੇ ਵਾਰਡ ਨੰਬਰ-10 ਵਿਚ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਘਰੇਲੂ ਸਾਮਾਨ ਦੇ ਨੁਕਸਾਨੇ ਜਾਣ ਦੀ ਖਬਰ ਹੈ। ਵਾਰਡ ਨੰਬਰ-10 ਦੇ ਕੌਂਸਲਰ ਵਿੱਕੀ ਕੁਮਾਰ ਨੇ ਦੱਸਿਆ ਕਿ ਚਾਹ ਬਣਾਉਣ ਦਾ ਕੰਮ ਕਰਨ ਵਾਲਾ ਯਸ਼ ਨਾਂਅ ਦਾ ਵਿਅਕਤੀ ਸਥਾਨਕ ਢਹਾ ਬਸਤੀ ਨੇੜੇ ਪਰਿਵਾਰ ਸਮੇਤ ਇਕ ਕਮਰੇ ਦੇ ਘਰ ਵਿਚ ਰਹਿ ਰਿਹਾ ਸੀ।ਜਿਸ ਦੀ ਅੱਜ ਭਾਰੀ ਮੀਂਹ ਪੈਣ ਕਾਰਨ ਅਚਾਨਕ ਛੱਤ ਡਿੱਗ ਗਈ। ਉਨਾਂ ਕਿਹਾ ਕਿ ਭਾਵੇਂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਪਰ ਘਰੇਲੂ ਸਾਮਾਨ ਨੁਕਸਾਨਿਆ ਗਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ। ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ। ਇਸ ਸਬੰਧੀ ਰਿਪੋਰਟ ਤਿਆਰ ਕਰਨ ਲਈ ਡਿਊਟੀ ਲਗਾ ਦਿੱਤੀ ਗਈ ਹੈ।  

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਫਸਲਾਂ ਤੇ ਜ਼ਮੀਨਾਂ ਰੁੜ੍ਹੀਆਂ ਅਗਲੀ ਖ਼ਬਰ ਹਿਮਾਚਲ 'ਚ ਭਾਰੀ ਮੀਂਹ ਕਾਰਨ ਕੁੱਲੂ 'ਚ 130 ਸੜਕਾਂ ਬੰਦ
Ad Position 24