27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਐਸ. ਐਸ. ਪੀ. ਪਿੰਡ ਆਹਲੀ ਕਲਾਂ ਪੁੱਜੇ, ਰਾਹਤ ਕਾਰਜਾਂ ਤੇ ਸੁਰੱਖਿਆ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ , 26 ਅਗਸਤ (ਥਿੰਦ)-ਬਿਆਸ ਦਰਿਆ ਵਿਚ ਬਣੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਐਸ. ਐਸ. ਪੀ...

Ad Position 21
No active advertisement
ਅਜੀਤ ਡੈਸਕ 26-08-2025

ਸੁਲਤਾਨਪੁਰ ਲੋਧੀ , 26 ਅਗਸਤ (ਥਿੰਦ)-ਬਿਆਸ ਦਰਿਆ ਵਿਚ ਬਣੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਅੱਜ ਮੰਡ ਖੇਤਰ ਦੇ ਪਿੰਡ ਆਹਲੀ ਕਲਾਂ ਪੁੱਜੇ। ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਇਸ ਮੌਕੇ ਮੰਡ ਖੇਤਰ ਵਿਚ ਲੋਕਾਂ ਲਈ ਰਾਹਤ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਕਿਹਾ ਕਿ ਪੰਜਾਬ ਪੁਲਿਸ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰ ਵਿਚ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡ ਖੇਤਰ ਦੇ ਪਿੰਡਾਂ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤੇ ਗਸ਼ਤ ਵੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਡੀ. ਐਸ. ਪੀ. ਹਰਗੁਰਦੇਵ ਸਿੰਘ, ਜਥੇਦਾਰ ਗੁਰਜੰਟ ਸਿੰਘ, ਸੁਖਚੈਨ ਸਿੰਘ, ਕਰਨਜੀਤ ਸਿੰਘ ਆਹਲੀ ਤੇ ਪਿੰਡ ਵਾਸੀ ਹਾਜ਼ਰ ਸਨ।  

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਮੋਹਲੇਧਾਰ ਬਾਰਿਸ਼ ਨਾਲ ਮਜ਼ਦੂਰ ਦਾ ਘਰ ਡਿੱਗਿਆ, ਭਾਰੀ ਨੁਕਸਾਨ ਅਗਲੀ ਖ਼ਬਰ ਪਿੰਡ ਮੋਹੀ ਦੇ ਕਿਸਾਨਾਂ ਦੀ 350 ਏਕੜ ਫ਼ਸਲ ਮੀਂਹ ਕਾਰਨ ਪਾਣੀ 'ਚ ਡੁੱਬੀ
Ad Position 24