28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਅਚਾਨਕ ਗੋਲੀ ਲੱਗਣ ਕਾਰਨ ਇਕ ਨੌਜਵਾਨ ਜ਼ਖਮੀ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਸ਼ੇਖੂਪੁਰ ਵਿਖੇ ਅਚਾਨਕ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ....

Ad Position 21
No active advertisement
ਅਜੀਤ ਡੈਸਕ 27-08-2025

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਸ਼ੇਖੂਪੁਰ ਵਿਖੇ ਅਚਾਨਕ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਕ ਨੌਜਵਾਨ ਦੇ ਪੈਰ ’ਤੇ ਗੋਲੀ ਲੱਗਣ ਕਾਰਨ ਉਸ ਨੂੰ ਜ਼ਖਮੀ ਹਾਲਤ ਵਿਚ ਲੈ ਕੇ ਆਏ, ਜਿਸ ਦੀ ਪਹਿਚਾਣ ਸੰਜੀਵ ਕੁਮਾਰ ਉਰਫ਼ ਸੋਨੂ ਪੁੱਤਰ ਕੇਸ਼ਵਨਾਥ ਵਾਸੀ ਸ਼ੇਖੂਪੁਰ ਵਜੋਂ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੇਰ ਰਾਤ ਕਿਸੇ ਪ੍ਰੋਗਰਾਮ ਤੋਂ ਘਰ ਵਾਪਸ ਆਏ ਸਨ, ਜਦੋਂ ਉਹ ਘਰ ਵਿਚ ਜਾਣ ਲੱਗੇ ਤਾਂ ਸੰਜੀਵ ਕੁਮਾਰ ਦੇ ਲਾਇਸੈਂਸੀ ਰਿਵਾਲਵਰ ’ਚੋਂ ਗੋਲੀ ਚੱਲ ਪਈ, ਜੋ ਕਿ ਉਸ ਦੀ ਖੱਬੀ ਲੱਤ ਵਿਚ ਲੱਗੀ ਤੇ ਆਰ ਪਾਰ ਹੋ ਗਈ, ਜਿਸ ਨੂੰ ਮੁਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਸਿਟੀ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸੰਬੰਧੀ ਸੂਚਨਾ ਪ੍ਰਾਪਤ ਹੋ ਗਈ ਹੈ ਤੇ ਉਹ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਆਈ.ਪੀ.ਐਲ. ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ਅਗਲੀ ਖ਼ਬਰ ਰਾਵੀ ਦਾ ਬੰਨ੍ਹ ਟੁੱਟਣ ਨਾਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਗੁਰਦਾਸਪੁਰ ਵਿਖੇ 400 ਵਿਦਿਆਰਥੀ ਹੋਸਟਲ ਵਿਚ ਫਸੇ
Ad Position 24