28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਡੇਰਾ ਬਾਬਾ ਨਾਨਕ ਇਲਾਕੇ ਅੰਦਰ ਪਾਣੀ ਦਾ ਪੱਧਰ ਵਧਿਆ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 27 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਕਾਰੀਡੋਰ ਨੇੜਿਓਂ ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਅੱਜ ਜਿਥੇ ਸਰਹੱਦੀ ਇਲਾਕੇ....

Ad Position 21
No active advertisement
ਅਜੀਤ ਡੈਸਕ 27-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 27 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਕਾਰੀਡੋਰ ਨੇੜਿਓਂ ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਅੱਜ ਜਿਥੇ ਸਰਹੱਦੀ ਇਲਾਕੇ ਦੇ ਇਕ ਦਰਜਨ ਤੋਂ ਵੱਧ ਪਿੰਡ ਪਾਣੀ ਦੀ ਚਪੇਟ ਵਿਚ ਆ ਗਏ ਸਨ ਤੇ ਇਨ੍ਹਾਂ ਪਿੰਡਾਂ ਅੰਦਰ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਸੀ, ਉੱਥੇ ਹੀ ਇਨ੍ਹਾਂ ਹੜ੍ਹ ਵਿਚ ਫਸੇ ਲੋਕਾਂ ਨੂੰ ਕੱਢਣ ਵਾਸਤੇ ਅੱਜ ਐਨ.ਡੀ.ਆਰ.ਐਫ਼. ਤੇ ਫੌਜ ਦੀਆਂ ਟੀਮਾਂ ਪੁੱਜ ਗਈਆਂ ਹਨ, ਜਿਨ੍ਹਾਂ ਵਲੋਂ ਪਿੰਡ ਸਾਧਾਂਵਾਲੀ ਪੱਖੋਕੇ ਤੇ ਹਰੂਵਾਲ ਦੇ ਡੇਰਿਆਂ ਤੇ ਪਿੰਡਾਂ ਦੇ ਪਾਣੀ ਵਿਚ ਫਸੇ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਕੱਢ ਕੇ ਸੁਰੱਖਿਤ ਥਾਵਾਂ ’ਤੇ ਲਿਆਂਦਾ ਜਾ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਡੇਰਾ ਬਾਬਾ ਨਾਨਕ ਗੁਰਦਾਸਪੁਰ ਹਾਈਵੇ ਬੰਦ ਹੋ ਚੁੱਕਾ ਹੈ, ਜਿਸ ਕਰਕੇ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ, ਰਮਦਾਸ, ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵੈਸ਼ਨੋ ਦੇਵੀ ਹਾਦਸਾ: ਪ੍ਰਧਾਨ ਮੰਤਰੀ ਵਲੋਂ ਸੰਵੇਦਨਾਵਾਂ ਪ੍ਰਗਟ ਅਗਲੀ ਖ਼ਬਰ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਆਈ.ਪੀ.ਐਲ. ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
Ad Position 24