30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਪਾਕਿ ਮੰਤਰੀ ਰਮੇਸ਼ ਸਿੰਘ ਅਰੋੜਾ ਗੁ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੇ, ਹੜ੍ਹਾਂ ਦਾ ਲਿਆ ਜਾਇਜ਼ਾ

ਅਟਾਰੀ, ਅੰਮ੍ਰਿਤਸਰ, 27 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ...

Ad Position 21
No active advertisement
ਅਜੀਤ ਡੈਸਕ 27-08-2025

ਅਟਾਰੀ, ਅੰਮ੍ਰਿਤਸਰ, 27 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਰਾਵੀ ਦਰਿਆ ਦੇ ਪਾਣੀ ਕਾਰਨ ਆ ਰਹੇ ਹੜ੍ਹਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਜੀ ਵਿਖੇ ਹੋਏ ਭਾਰੀ ਨੁਕਸਾਨ ਅਤੇ ਸਿੰਧੀ ਸਿੱਖ ਸੰਗਤਾਂ ਦਾ ਹਾਲ-ਚਾਲ ਪੁੱਛਣ ਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਆਪਣੀ ਮੰਤਰੀ ਮੰਡਲ ਦੀ ਟੀਮ ਦੇ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵਿਸ਼ੇਸ਼ ਬੇੜੇ ਰਾਹੀਂ ਇਥੇ ਪੁੱਜੇI ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰਾਵਾਲ ਦੇ ਹੋਏ ਭਾਰੀ ਨੁਕਸਾਨ ਦਾ ਮੌਕਾ ਵੇਖਦੇ ਹੋਏ ਸਰਦਾਰ ਰਮੇਸ਼ ਸਿੰਘ ਅਰੋੜਾ ਵਲੋਂ ਵਿਸ਼ੇਸ਼ ਬੇੜੇ ਉਤੇ ਸਫਰ ਕਰਦਿਆਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਅੰਦਰ ਤੇ ਦੂਸਰੀ ਮੰਜ਼ਿਲ ਉਤੇ ਰੁਕੀਆਂ ਸੰਗਤਾਂ ਦਾ ਵੀ ਉਨ੍ਹਾਂ ਨੇ ਹਾਲ-ਚਾਲ ਪੁੱਛਿਆ। 

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਕੰਮੇਵਾਲ ਤੇ ਬਾਘੂਵਾਲ ਦੇ ਲੋਕਾਂ ਦੀਆਂ... ਅਗਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਪੰਜ ਤੱਤਾਂ 'ਚ ਹੋਏ ਵਿਲੀਨ
Ad Position 24