01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਨਮਾਨ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਹਰਿਮੰਦਰ....

Ad Position 21
No active advertisement
ਅਜੀਤ ਡੈਸਕ 28-08-2025

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ’ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਪਟਨਾ ਸ਼ਹਿਰ ਦੀ ਸਿੱਖ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਉਨ੍ਹਾਂ ਦਾ ਪਟਨਾ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਇਸ ਉਪਰੰਤ ਗਿਆਨੀ ਗੜਗੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵਲੋਂ ਗਿਆਨੀ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਧਾਨ ਗੁਰਵਿੰਦਰ ਸਿੰਘ, ਗ੍ਰੰਥੀ ਸਾਹਿਬਾਨ ਗਿਆਨੀ ਦਲੀਪ ਸਿੰਘ, ਗਿਆਨੀ ਗੁਰਦਿਆਲ ਸਿੰਘ ਤੇ ਕਥਾਵਾਚਕ ਗਿਆਨੀ ਚਰਨਜੀਤ ਸਿੰਘ ਸਮੇਤ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅੰਗੀਠਾ ਸੰਭਾਲਿਆ ਅਗਲੀ ਖ਼ਬਰ ਹਾਈ ਅਲਰਟ ’ਤੇ ਬਿਆਸ ਦਰਿਆ ਦਾ ਪਾਣੀ
Ad Position 24