01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਹੜ੍ਹਾਂ ਵਿਚ ਫਸੇ ਲੋਕਾਂ ਦੀ ਸਾਰ ਲੈਣ ਲਈ ਐਮ.ਪੀ. ਰੰਧਾਵਾ ਵੱਖ-ਵੱਖ ਪਿੰਡਾਂ ਵਿਚ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਅਗਸਤ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ’ਤੇ ਬਣੇ ਧੁੱਸੀ ਬੰਨ੍ਹ ਵਿਚ ਵੱਖ ਵੱਖ ਥਾਵਾਂ...

Ad Position 21
No active advertisement
ਅਜੀਤ ਡੈਸਕ 28-08-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਅਗਸਤ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ’ਤੇ ਬਣੇ ਧੁੱਸੀ ਬੰਨ੍ਹ ਵਿਚ ਵੱਖ ਵੱਖ ਥਾਵਾਂ ’ਤੇ ਪਏ ਪਾੜ ਕਾਰਨ ਡੇਰਾ ਬਾਬਾ ਨਾਨਕ ਦੇ ਦਰਜਨ ਤੋਂ ਵੱਧ ਪਿੰਡ ਪਾਣੀ ਦੀ ਲਪੇਟ ਵਿਚ ਆ ਗਏ ਸਨ। ਪਾਣੀ ਦਾ ਪੱਧਰ ਵੱਧ ਹੋਣ ਕਾਰਨ ਕਈ ਲੋਕ ਅਜੇ ਵੀ ਪਾਣੀ ਵਿਚ ਫਸੇ ਹੋਏ ਹਨ। ਪਾਣੀ ਵਿਚ ਫਸੇ ਲੋਕਾਂ ਦੀ ਸਾਰ ਲੈਣ ਵਾਸਤੇ ਅੱਜ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡ ਚੰਦੂ ਨੰਗਲ ਵਿਖੇ ਗੱਲਬਾਤ ਕਰਦਿਆਂ ਹੋਇਆ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁਦਰਤ ਦੀ ਕਰੋਪੀ ਕਾਰਨ ਅੱਜ ਇਹ ਲੋਕ ਹੜ ਦੇ ਪਾਣੀ ਵਿਚ ਫਸੇ ਹੋਏ। ਉਨ੍ਹਾਂ ਕਿਹਾ ਕਿ ਇਸ ਹੜ ਆਉਣ ਦੇ ਨਾਲ ਇਨ੍ਹਾਂ ਲੋਕਾਂ ਦਾ ਕਰੋੜਾਂ ਰੁਪਇਆ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਪੂਰੀ ਬੈਲਟ ਹੀ ਝੋਨੇ ਦੇ ਨਾਲ ਨਾਲ ਸਬਜ਼ੀ ਦੀ ਬੈਲਟ ਸੀ ਤੇ ਇਨ੍ਹਾਂ ਲੋਕਾਂ ਦੀ ਗੋਭੀ ਦੀ ਫਸਲ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਸੀ ਪਰ ਬੀਤੇ ਦਿਨ ਹੜ੍ਹ ਆਉਣ ਕਾਰਨ ਇਨ੍ਹਾਂ ਲੋਕਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਫ਼ਿਰੋਜ਼ਪੁਰ ਦੌਰਾ ਹੋਇਆ ਰੱਦ ਅਗਲੀ ਖ਼ਬਰ ਘਰ ਦੀ ਕੰਧ ਡਿੱਗਣ ਕਾਰਨ ਔਰਤ ਗੰਭੀਰ ਜ਼ਖ਼ਮੀ
Ad Position 24