01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਗੁਰਜੀਤ ਸਿੰਘ ਔਜਲਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਹਲਕਾ ਅਜਨਾਲਾ....

Ad Position 21
No active advertisement
ਅਜੀਤ ਡੈਸਕ 28-08-2025

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਲਕੇ ਦੇ ਲੋਕਾਂ ਅਤੇ ਬੀ.ਐਸ.ਐਫ਼. ਜਵਾਨਾਂ ਨਾਲ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਗਿਆ।


ਗੁਰਜੀਤ ਸਿੰਘ ਔਜਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਜਨਾਲਾ ਹਲਕੇ ਦੇ ਵੱਖ-ਵੱਖ ਸਰਹੱਦੀ ਪਿੰਡਾਂ ਵਿਚ ਸੈਂਕੜੇ ਬੀ.ਐਸ.ਐਫ ਜਵਾਨ ਹੜ੍ਹ ਦੇ ਪਾਣੀ ਵਿਚ ਫਸੇ ਹੋਏ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੱਖ-ਵੱਖ ਪਿੰਡਾਂ ਵਿਚ ਫਸੇ ਬੀ.ਐਸ.ਐਫ ਜਵਾਨਾਂ ਦੇ ਵੇਰਵੇ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਸਮੇਂ ਵਿੱਤੀ ਨੁਕਸਾਨ ਤੋਂ ਵੱਧ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਹੈ, ਇਸ ਲਈ ਇਨ੍ਹਾਂ ਜਵਾਨਾਂ ਨੂੰ ਜਲਦੀ ਤੋਂ ਜਲਦੀ ਬਚਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪੀੜਤਾਂ ਦੀ ਮਦਦ ਲਈ ਫ਼ੌਜ ਨੇ ਸੰਭਾਲਿਆ ਮੋਰਚਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਫ਼ਿਰੋਜ਼ਪੁਰ ਦੌਰਾ ਹੋਇਆ ਰੱਦ
Ad Position 24